ਗੁਰਾਇਆ ਨੇੜੇ ਕੈਮੀਕਲ ਨਾਲ ਭਰੇ ਟੈਂਕਰ ਨੂੰ ਕਾਰ ਨੇ ਮਾਰੀ ਟੱਕਰ, ਅੱਗ ਲੱਗਣ ਕਾਰਨ ਹਾਈਵੇਅ ‘ਤੇ ਲੱਗਾ ਜਾਮ

Uncategorized

ਜਲੰਧਰ, 3 ਸਤੰਬਰ, ਬੋਲੇ ਪੰਜਾਬ ਬਿਊਰੋ :
ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਗੁਰਾਇਆ ਨੇੜੇ ਅੱਜ ਭਿਆਨਕ ਹਾਦਸਾ ਵਾਪਰ ਗਿਆ। ਹਾਈਵੇਅ ‘ਤੇ ਇੱਕ ਕੈਮੀਕਲ ਨਾਲ ਭਰੇ ਟੈਂਕਰ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ‘ਚ ਅੱਗ ਲੱਗ ਗਈ ਜਿਸਨੇ ਥੋੜ੍ਹੀ ਹੀ ਦੇਰ ‘ਚ ਭਿਆਨਕ ਰੂਪ ਧਾਰ ਲਿਆ। ਹਾਈਵੇਅ ‘ਤੇ ਲੱਗੀ ਅੱਗ ਦੀ ਇਸ ਘਟਨਾ ਤੋਂ ਬਾਅਦ ਲੰਮਾ ਜਾਮ ਲੱਗ ਗਿਆ।ਅੱਗ ‘ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ।ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕੁਝ ਹੋਰ ਵਾਹਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਅੱਗ ਲੱਗਣ ਕਾਰਨ ਟੈਂਕਰ ਵਿਚਲੇ ਕੈਮੀਕਲ ਤੋਂ ਕਾਲਾ ਧੂੰਆਂ ਨਿਕਲ ਰਿਹਾ ਹੈ। ਗੁਰਾਇਆ ਵਿੱਚ ਪੂਰੇ ਕੌਮੀ ਮਾਰਗ ’ਤੇ ਧੂੰਆਂ ਹੀ ਧੂੰਆਂ ਹੋਇਆ ਪਿਆ ਹੈ। ਜਿਸ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਾਦਸੇ ਵਿੱਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।ਹਾਈਵੇਅ ਦੇ ਵਿਚਕਾਰ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ ਤੋਂ ਬਾਅਦ ਹਾਈਵੇ ਪੈਟਰੋਲਿੰਗ ਪੁਲਿਸ ਨੇ ਲੁਧਿਆਣਾ ਵੱਲ ਜਾਣ ਵਾਲੀ ਜਲੰਧਰ-ਦਿੱਲੀ ਲੇਨ ਨੂੰ ਬੰਦ ਕਰ ਦਿੱਤਾ ਹੈ। ਹਾਈਵੇਅ ’ਤੇ ਜਾਮ ਦੀ ਸਥਿਤੀ ਨਾਲ ਨਜਿੱਠਣ ਲਈ ਸਥਾਨਕ ਪੁਲੀਸ ਵੱਲੋਂ ਵਾਹਨਾਂ ਨੂੰ ਸਰਵਿਸ ਲੇਨ ਜਾਂ ਪਿੰਡ ਵਿੱਚੋਂ ਲੰਘਣ ਵਾਲੇ ਹੋਰ ਰਸਤਿਆਂ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।