ਤਰਨਤਾਰਨ-ਪੱਟੀ ਸੜਕ ‘ਤੇ ਵਾਪਰਿਆ ਭਿਆਨਕ ਹਾਦਸਾ,ਦਰਾਣੀ-ਜਠਾਣੀ ਦੀ ਮੌਤ, ਇੱਕ ਜ਼ਖ਼ਮੀ

Uncategorized

ਤਰਨਤਾਰਨ, 3 ਸਤੰਬਰ,ਬੋਲੇ ਪੰਜਾਬ ਬਿਊਰੋ:
ਤਰਨਤਾਰਨ ਪੱਟੀ ਸੜਕ ‘ਤੇ ਅੱਜ ਐਤਵਾਰ ਨੂੰ ਸਵੇਰੇ ਸੁਵੱਖਤੇ ਸਵਿਫਟ ਕਾਰ ਖੜ੍ਹੇ ਟਰੱਕ ਨਾਲ ਜਾ ਟਕਰਾਈ ।ਇਸ ਸੜਕ ਹਾਦਸੇ ‘ਚ ਮੌਕੇ ‘ਤੇ ਹੀ ਦੋ ਔਰਤਾਂ ਨੇ ਦਮ ਤੋੜ ਦਿੱਤਾ ਤੇ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।ਜਖਮੀ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਚੌਂਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਪਿੰਡ ਲੋਹਕਾ ਨਿਵਾਸੀ ਇੱਕ ਪਰਿਵਾਰ ਸਵੇਰੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਜਾ ਰਿਹਾ ਸੀ। ਪਿੰਡ ਤੋਂ ਕੁਝ ਦੂਰੀ ‘ਤੇ ਹੀ ਇਨ੍ਹਾਂ ਦੀ ਕਾਰ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਦੋ ਔਰਤਾਂ ਜੋ ਆਪਸ ਵਿਚ ਦਰਾਣੀ-ਜਠਾਣੀ ਹਨ, ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।ਹਾਦਸੇ ‘ਚ ਮਰਨ ਵਾਲੀ ਇਕ ਔਰਤ ਦਾ ਪਤੀ ਜੋ ਕਾਰ ਚਲਾ ਰਿਹਾ ਸੀ ਜ਼ਖਮੀ ਹੋ ਗਿਆ।ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।