ਪਟਵਾਰ ਸਰਕਲਾਂ ਨੂੰ ਚਲਾਉਣ ਲਈ ਠੇਕੇ ‘ਤੇ ਭਰਤੀ ਕੀਤੇ ਪੰਜਾਬ ਦੇ 19 ਪਟਵਾਰੀਆਂ ਵੱਲੋਂ ਅਸਤੀਫਾ

ਅਸਤੀਫਾ

ਚੰਡੀਗੜ੍ਹ, 7 ਸਤੰਬਰਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਅਸਤੀਫੇ  ਹੋਣ ਲੱਗ ਪਏ ਹਨ। ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਅਸਤੀਫਾ ਦੇਣ ਅਤੇ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ। ਇਹ ਉਹ ਪਟਵਾਰੀ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲਾਂ ਨੂੰ ਚਲਾਉਣ ਲਈ ਠੇਕੇ ‘ਤੇ ਭਰਤੀ ਕੀਤਾ ਗਿਆ ਸੀ। ਸਰਕਾਰ ਵੱਲੋਂ ਐਸਮਾ ਐਕਟ ਲਾਗੂ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਉਨ੍ਹਾਂ ਨੇ ਨੌਕਰੀ ਛੱਡ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਦੇ 17 ਪਟਵਾਰ ਸਰਕਲਾਂ ਅਤੇ ਅੰਮ੍ਰਿਤਸਰ ਦੇ 2 ਪਟਵਾਰ ਸਰਕਲਾਂ ਦੇ ਸੇਵਾਮੁਕਤ ਪਟਵਾਰੀਆਂ ਨੇ ਠੇਕੇ ‘ਤੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੇ ਅਸਤੀਫੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ।

Leave a Reply

Your email address will not be published. Required fields are marked *