ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬੱਜਟ ਸੈਸ਼ਨ ਅੱਜ ਤੋਂ ਸ਼ੁਰੂ

ਬੱਜਟ


ਨਵੀਂ ਦਿੱਲੀ, 31 ਜਨਵਰੀ, ਬੋਲੇ ਪੰਜਾਬ ਬਿਊਰੋ :
ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ। ਇਹ ਸੈਸ਼ਨ ਦੋ ਪੱਖਾਂ ਤੋਂ ਖਾਸ ਹੈ,ਪਹਿਲਾ, ਇਸ ਸੈਸ਼ਨ ਵਿੱਚ ਦੇਸ਼ ਦੇ ਵਿੱਤ ਮੰਤਰੀ ਅੰਤਰਿਮ ਬਜਟ ਪੇਸ਼ ਕਰਨਗੇ। ਇਸ ਦੇ ਨਾਲ ਹੀ ਇਹ ਸੈਸ਼ਨ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸਦਨ ਵਿੱਚ ਅੰਤਰਿਮ ਬਜਟ ਪੇਸ਼ ਕਰੇਗੀ। ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਨਾਗਰਿਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ 9 ਫਰਵਰੀ ਤੱਕ ਚੱਲਣ ਵਾਲਾ ਸੈਸ਼ਨ ਹੰਗਾਮੇ ਵਾਲਾ ਹੋ ਸਕਦਾ ਹੈ। ਵਿਰੋਧੀ ਧਿਰ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰ ਸਕਦੀ ਹੈ। ਸੰਸਦ ‘ਚ ਬਜਟ ਸੈਸ਼ਨ ਤੋਂ ਪਹਿਲਾਂ ਮੰਗਲਵਾਰ ਨੂੰ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਸਰਬ ਪਾਰਟੀ ਬੈਠਕ ਹੋਈ। ਮੀਟਿੰਗ ਲਈ ਕੇਂਦਰ ਵੱਲੋਂ ਸਾਰੀਆਂ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੋਵਾਂ ਸਦਨਾਂ ਦੀਆਂ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ।

Leave a Reply

Your email address will not be published. Required fields are marked *