ਗੈਂਗਸਟਰ ਜਸਪ੍ਰੀਤ ਸਿੰਘ ਉਰਫ ਜੱਸਾ ਤੇ ਸਾਥੀ ਹਥਿਆਰਾਂ ਸਮੇਤ ਕਾਬੂ

Uncategorized


ਜਲੰਧਰ, 4 ਫਰਵਰੀ, ਬੋਲੇ ਪੰਜਾਬ ਬਿਊਰੋ :
ਜਲੰਧਰ ਸਿਟੀ ਪੁਲਸ ਨੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਖ਼ਿਲਾਫ਼ ਚੱਲਣ ਵਾਲੇ ਗੈਂਗਸਟਰ ਨੂੰ ਉਸ ਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਹਰੀਕੇ ਵਾਸੀ ਪਿੰਡ ਹਰੀਕੇ, ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਹਥਿਆਰ ਅਤੇ ਕਰੀਬ 14 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਉਨ੍ਹਾਂ ਦੇ ਖਿਲਾਫ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੁਣ ਤੱਕ ਜੱਸਾ ਪਾਕਿਸਤਾਨ ਤੋਂ ਕਰੀਬ 7 ਵਾਰ ਡਿਲੀਵਰੀ ਮੰਗਵਾ ਚੁੱਕਾ ਹੈ। ਸੀਆਈਏ ਸਟਾਫ਼ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਹੈਰੋਇਨ ਮੰਗਵਾਉਂਦੇ ਸਨ। ਜਿਸ ਤੋਂ ਬਾਅਦ ਇਸ ਨੂੰ ਪੂਰੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਜੱਸੇ ਦਾ ਸਾਥੀ ਡਲੀਵਰੀ ਲੈਣ ਸ਼ਹਿਰ ਆਇਆ ਹੋਇਆ ਸੀ। ਜਿਸ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਪੁੱਛਗਿੱਛ ਤੋਂ ਬਾਅਦ ਪੁਲਸ ਨੇ ਜੱਸਾ ਸਮੇਤ ਤਿੰਨ ਲੋਕਾਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਕਰ ਲਿਆ। ਇੰਚਾਰਜ ਕੰਬੋਜ ਨੇ ਦੱਸਿਆ ਕਿ ਜਲਦੀ ਹੀ ਪੁਲੀਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।