ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤ ਖਿਡਾਰੀ ਪੀਪੀਐਸ ਅਤੇ ਚਾਰ ਪੀਸੀਐਸ ਨਿਯੁਕਤ

ਖੇਡਾਂ


ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਤਵਾਰ ਨੂੰ ਸੂਬੇ ਦੇ 11 ਖਿਡਾਰੀਆਂ ਨੂੰ ਸੂਬਾਈ ਸਿਵਲ ਸੇਵਾ (ਪੀਸੀਐਸ) ਅਤੇ ਸੂਬਾਈ ਪੁਲੀਸ ਸੇਵਾ (ਪੀਪੀਐਸ) ਦੇ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ 41 ਸਾਲਾਂ ਬਾਅਦ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਨੌਂ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਕਲਾਸ-1 ਦੇ ਅਧਿਕਾਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ। ਸੱਤ ਖਿਡਾਰੀਆਂ ਨੂੰ ਪੀਪੀਐਸ ਅਤੇ ਚਾਰ ਖਿਡਾਰੀਆਂ ਨੂੰ ਪੀਸੀਐਸ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਸਾਰੇ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕੋਚਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਇੱਕ ਖੇਡ ਪ੍ਰੇਮੀ ਹੋਣ ਦੇ ਨਾਤੇ ਮੈਂ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਨਵੀਂ ਸ਼ੁਰੂਆਤ ਲਈ ਸਭ ਨੂੰ ਸ਼ੁਭਕਾਮਨਾਵਾਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।