ਪੰਜਾਬ ਦੀ ਇੱਕ ਜੇਲ੍ਹ ‘ਚ ਦੋ ਕੈਦੀਆਂ ਵਲੋਂ ਸੁਰੰਗ ਪੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼

Uncategorized


ਲੁਧਿਆਣਾ, 6 ਫਰਵਰੀ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੀ ਬੁੜੈਲ ਜੇਲ੍ਹ ਬਰੇਕ ਕਾਂਡ ਵਾਂਗ ਲੁਧਿਆਣਾ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਨੇ ਜੇਲ੍ਹ ਤੋੜਨ ਦੀ ਕੋਸ਼ਿਸ਼ ਕੀਤੀ। ਦੋਵੇਂ ਕੈਦੀ ਬਾਥਰੂਮ ਦੀਆਂ ਇੱਟਾਂ ਕੱਢ ਕੇ ਸੁਰੰਗ ਪੁੱਟਣ ਦੀ ਕੋਸ਼ਿਸ਼ ਕਰ ਰਹੇ ਸਨ। ਮਾਮਲਾ ਸਾਹਮਣੇ ਆਉਣ ‘ਤੇ ਜੇਲ੍ਹ ਪ੍ਰਸ਼ਾਸਨ ਹੈਰਾਨ ਰਹਿ ਗਿਆ। ਦੋਵਾਂ ਕੈਦੀਆਂ ਦੀਆਂ ਬੈਰਕਾਂ ਤੁਰੰਤ ਬਦਲ ਦਿੱਤੀਆਂ ਗਈਆਂ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਸੱਤ ਦੀ ਪੁਲੀਸ ਨੂੰ ਕੀਤੀ। ਸਹਾਇਕ ਜੇਲ੍ਹ ਸੁਪਰਡੈਂਟ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਪ੍ਰੇਮ ਚੰਦ ਉਰਫ਼ ਮਿਥੁਨ ਅਤੇ ਸਰਬ ਉਰਫ਼ ਬਕਰੂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਮਿਥੁਨ ਖ਼ਿਲਾਫ਼ ਗੁਰਦਾਸਪੁਰ ਥਾਣੇ ਵਿੱਚ ਅਤੇ ਸਰਬ ਖ਼ਿਲਾਫ਼ ਐਸਬੀਐਸ ਨਗਰ ਥਾਣੇ ਵਿੱਚ ਚੋਰੀ ਦੇ ਕੇਸ ਦਰਜ ਹਨ। ਦੋਵੇਂ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਸਨ। ਦੋਵਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ। ਦੋਵੇਂ ਲੁਧਿਆਣਾ ਕੇਂਦਰੀ ਜੇਲ੍ਹ ਦੇ ਐਨਬੀ ਵਾਰਡ ਦੀ ਬੈਰਕ ਨੰਬਰ ਪੰਜ ਵਿੱਚ ਬੰਦ ਸਨ। ਮੁਲਜ਼ਮ ਜੇਲ੍ਹ ਵਿੱਚੋਂ ਭੱਜਣ ਦੀ ਤਿਆਰੀ ਕਰ ਰਹੇ ਸਨ।

Leave a Reply

Your email address will not be published. Required fields are marked *