ਕਿਸਾਨਾਂ ਦੇ ਸਮਰਥਨ ‘ਚ ਗਰੇਵਾਲ ਨੇ ਭਾਜਪਾ ਛੱਡੀ

Uncategorized

ਮੋਗਾ 16 ਫਰਵਰੀ,ਬੋਲੇ ਪੰਜਾਬ ਬਿਓਰੋ:

ਕਿਸਾਨਾਂ ਦੇ ਸਮਰਥਨ ‘ਚ ਬੀਜੇਪੀ ਆਗੂ ਨੇ ਛੱਡੀ ਪਾਰਟੀ, ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਅਸਤੀਫ਼ਾ। ਬੀਜੇਪੀ ਆਗੂ ਐਡਵੋਕੇਟ ਰਵਿੰਦਰ ਗਰੇਵਾਲ ਨੇ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਦਿੱਤਾ ਹੈ। ਉਹ ਸਾਲ 2022 ਵਿੱਚ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਪੰਜਾਬ ਲੋਕ ਕਾਂਗਰਸ ਗਰੇਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਪਹਿਲਾਂ ਤਾਂ ਕਿਸਾਨਾਂ ਨੂੰ ਪੰਜਾਬ-ਹਰਿਆਣਾ ਦੀਆਂ ਹੱਦ ‘ਤੇ ਰੋਕ ਲਿਆ। ਭਾਜਪਾ ਦੀ ਖੱਟੜ ਸਰਕਾਰ ਇੱਥੇ ਹੀ ਨਹੀਂ ਰੁਕੀ ਉਸ ਨੇ ਸਾਂਤੀਮਈ ਤਰੀਕੇ ਨਾਲ ਧਰਨੇ ਦੇ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜੋ ਕਿ ਸਰਾਸਰ ਗਲਤ ਹੈ। ਜਿਸ ਦੇ ਰੋਸ ਵਜੋਂ ਹੀ ਅੱਜ ਮੈਂ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।