ਪੰਜਾਬ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

Uncategorized

ਪੰਜਾਬ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

ਹੁਸ਼ਿਆਰਪੁਰ, 16 ਫਰਵਰੀ, ਬੋਲੇ ਪੰਜਾਬ ਬਿਊਰੋ :

ਅਮਰੀਕਾ ਦੇ ਇੰਡੀਆਨਾ ਵਿਖੇ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ, ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਇਕ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਰਿੰਦਰ ਸਿੰਘ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਵੱਡਾ ਭਰਾ ਪੁਰਤਗਾਲ ਵਿੱਚ ਹੈ। ਵਰਿੰਦਰ ਦੇ ਪਿਤਾ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਰਿੰਦਰ ਸਿੰਘ 60 ਲੱਖ ਰੁਪਏ ਖਰਚ ਕੇ 11 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ।ਪਰਿਵਾਰ ਨੇ ਕੇਂਦਰ ਸਰਕਾਰ ਨੂੰ ਉਸ ਦੀ ਲਾਸ਼ ਅਮਰੀਕਾ ਤੋਂ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।