ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Uncategorized

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ

ਸ਼ੰਭੂ 16 ਫਰਵਰੀ,ਬੋਲੇ ਪੰਜਾਬ ਬਿਓਰੋ;

ਕਿਸਾਨ ਅੰਦੋਲਨ 2.0  ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।#morepic1

ਜਾਣਕਾਰੀ ਅਨੁਸਾਰ 65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ। ਉਹ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫਿਲਹਾਲ ਉਸ ਦੀ ਮ੍ਰਿਤਕ ਦੇਹ ਅੱਜ ਸ਼ੰਭੂ ਸਰਹੱਦ ‘ਤੇ ਲਿਆਂਦੀ ਜਾਵੇਗੀ ਅਤੇ ਕਿਸਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।