ਜਲੰਧਰ : ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ

Uncategorized

ਜਲੰਧਰ, 18 ਫਰਵਰੀ, ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਭੋਗਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਭੋਗਪੁਰ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਕਰੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਬੀਤੀ ਸ਼ਾਮ ਭੋਗਪੁਰ ਪਿੰਡ ਲੁਹਾੜੀ ਬੱਸ ਸਟੈਂਡ ਨੇੜੇ ਵਾਪਰਿਆ।ਸੰਨੀ ਆਪਣੀ ਬਾਈਕ ‘ਤੇ ਭੋਗਪੁਰ ਸ਼ਹਿਰ ਵੱਲ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਬਾਈਕ ਨਾਲ ਸੰਨੀ ਦੀ ਟੱਕਰ ਹੋ ਗਈ। ਦੋਵਾਂ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਸੰਨੀ ਦੀ ਮੌਤ ਹੋ ਗਈ ਅਤੇ ਦੂਜਾ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।