ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਤੋ 22 ਤਕ ਪੰਜਾਬ ਦੇ ਟੋਲ ਪਲਾਜੇ ਬੰਦ ਕਰਨ ਦਾ ਐਲਾਨ

Uncategorized

ਲੁਧਿਆਣਾ, 18 ਫਰਵਰੀ, ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਸਾਨ ਮੋਰਚਾ ਵੱਲੋਂ ਭਾਜਪਾ ਦੇ ਸਾਰੇ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਲਿਆ।ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਮੀਡੀਆ ਨੂੰ ਵੀ ਮਿਲੇ।
ਦੱਸ ਦੇਈਏ ਕਿ ਦਿੱਲੀ ਵੱਲ ਮਾਰਚ ਕਰਨ ਲਈ ਨਿਕਲੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਪਿਛਲੇ 6 ਦਿਨਾਂ ਤੋਂ ਸ਼ੰਭੂ ਬਾਰਡਰ ‘ਤੇ ਰੋਕਿਆ ਹੋਇਆ ਹੈ। ਕਿਸਾਨ ਅਤੇ ਜਵਾਨ ਇੱਕ ਦੂਜੇ ਦੇ ਆਹਮੋ-ਸਾਹਮਣੇ ਹਨ। ਕਿਸਾਨ ਕਈ ਵਾਰ ਕੇਂਦਰੀ ਮੰਤਰੀਆਂ ਨੂੰ ਮਿਲ ਚੁੱਕੇ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਵਿਸ਼ਾਲ ਕਰਨ ਲਈ ਮੀਟਿੰਗ ਕੀਤੀ ਹੈ।

Leave a Reply

Your email address will not be published. Required fields are marked *