ਕਿਸਾਨਾਂ ਦੇ ਕੇਂਦਰੀ ਮੰਤਰੀਆਂ ਨਾਲ ਚੌਥੇ ਗੇੜ ਦੀ ਮੀਟਿੰਗ ਦੌਰਾਨ MSP ਤੇ ਕਰਜ਼ਾ ਮਾਫ਼ੀ ‘ਤੇ ਇਕ ਰਾਇ ਨਹੀਂ ਬਣੀ।
ਦੇਰ ਰਾਤ ਹੋਈ ਗੱਲਬਾਤ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦੀ ਤਰਫ਼ੋਂ ਆਪਣੇ ਵਿਚਾਰ ਪੇਸ਼ ਕੀਤੇ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਹੈ।
ਜਿੱਥੇ ਕੇਂਦਰੀ ਮੰਤਰੀ ਕਮੇਟੀ ਬਣਾਉਣ ਦੀ ਗੱਲ ਕਰ ਰਹੇ ਹਨ, ਉਥੇ ਕਿਸਾਨ ਜਥੇਬੰਦੀਆਂ ਕਮੇਟੀ ਬਣਾਉਣ ਦੇ ਹੱਕ ਵਿੱਚ ਨਹੀਂ ਹਨ। ਇਸ ਦੇ ਨਾਲ ਹੀ ਸਰਕਾਰ ਕਹਿ ਰਹੀ ਹੈ ਕਿ ਸਰਕਾਰੀ ਬੈਂਕਾਂ ਤੋਂ ਲਏ ਖੇਤੀ ਕਰਜ਼ੇ ਤਾਂ ਮਾਫ਼ ਕੀਤੇ ਜਾ ਸਕਦੇ ਹਨ, ਪਰ ਨਿੱਜੀ ਕਰਜ਼ੇ ਕਿਸਾਨਾਂ ਨੂੰ ਖ਼ੁਦ ਮੋੜਨੇ ਪੈਣਗੇ। ਇੱਕ ਕਿਸਾਨ ਆਗੂ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦਾ ਮੁੱਦਾ ਵੀ ਉਠਾਇਆ।
ਗੱਲਬਾਤ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦੀ ਤਰਫ਼ੋਂ ਆਪਣੇ ਵਿਚਾਰ ਪੇਸ਼ ਕੀਤੇ।