ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਸ਼ੰਭੂ ਬਾਰਡਰ ਜਾ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

Uncategorized

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਸ਼ੰਭੂ ਬਾਰਡਰ ਜਾ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 21 ਫਰਵਰੀ, ਬੋਲੇ ਪੰਜਾਬ ਬਿਊਰੋ :

ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਥੇ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਕਿਸਾਨ ਦੀ ਰਾਤ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਹਰਦੀਪ ਸਿੰਘ ਖਿੰਡਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।

ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *