ਸ਼ੰਭੂ ਨੇੜੇ ਭਾਰੀ ਮਸ਼ੀਨਰੀ ਲੈ ਕੇ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ ‘ਚ ਐਸਐਚਓ ਤੇ ਐਸਪੀ ਜ਼ਖ਼ਮੀ

Uncategorized

ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਊਰੋ :

ਹਰਿਆਣਾ-ਪੰਜਾਬ ਦੀ ਸਰਹੱਦ ਤੋਂ ਕਿਸਾਨ ਅੱਜ 21 ਫਰਵਰੀ ਦਿੱਲੀ ਵੱਲ ਮਾਰਚ ਕਰਨਗੇ। ਇਸ ਤੋਂ ਪਹਿਲਾਂ ਮੰਗਲਵਾਰ ਦੇਰ ਰਾਤ ਸ਼ੰਭੂ ਸਰਹੱਦ ਤੋਂ 5 ਕਿਲੋਮੀਟਰ ਪਹਿਲਾਂ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ। ਜਿਸ ਵਿੱਚ ਸ਼ੰਭੂ ਬਾਰਡਰ ਦੇ ਐਸਐਚਓ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਅਤੇ ਮੁਹਾਲੀ ਦੇ ਐਸਪੀ ਜਗਵਿੰਦਰ ਸਿੰਘ ਚੀਮਾ ਜ਼ਖ਼ਮੀ ਹੋ ਗਏ। ਦੋਹਾਂ ਨੂੰ ਰਾਤ ਨੂੰ ਹੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪੰਜਾਬ ਦੇ ਡੀਜੀਪੀ ਦੇ ਹੁਕਮਾਂ ‘ਤੇ ਪੁਲਿਸ ਨੇ ਸ਼ੰਭੂ ਸਰਹੱਦ ਤੋਂ 5 ਕਿਲੋਮੀਟਰ ਪਹਿਲਾਂ ਨਾਕਾਬੰਦੀ ਕਰ ਦਿੱਤੀ ਸੀ। ਪੁਲੀਸ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਜੇਸੀਬੀ, ਪੋਕਲੇਨ ਮਸ਼ੀਨਾਂ ਵਰਗੀਆਂ ਭਾਰੀ ਮਸ਼ੀਨਰੀ ਲੈ ਕੇ ਸ਼ੰਭੂ ਸਰਹੱਦ ਵੱਲ ਜਾਣ ਤੋਂ ਰੋਕ ਦਿੱਤਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।