ਹਰਿਆਣਾ ਪੁਲਿਸ ਦੀ ਪੋਕਲੇਨ ਤੇ JCB ਮਾਲਕਾਂ ਨੂੰ ਚਿਤਾਵਨੀ

Uncategorized

ਬੋਲੇ ਪੰਜਾਬ ਬਿਉਰੋ: ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਗਾਈਆਂ ਗਈਆਂ ਰੋਕਾਂ ਤੋੜਨ ਦੇ ਲਈ ਪੰਜਾਬ ਦੇ ਕਿਸਾਨਾਂ ਨੇ ਧਰਨੇ ਵਿੱਚ ਜੇਸੀਬੀ, ਪੋਕਲੇਨ ਮਸ਼ੀਨ, ਟਿਪਰ, ਹਾਈਡਰਾ ਮਸ਼ੀਨਾਂ ਲਿਆਂਦੀਆਂ ਹਨ। ਇਹਨਾਂ ਮਸ਼ੀਨਾਂ ਰਹੀਂ ਕਿਸਾਨ ਅੱਗੇ ਵਧਣ ਲਈ ਬੈਰੀਕੇਡ ਤੋੜ ਸਕਦੇ ਹਨ

ਸ਼ੰਭੂ ਧਰਨੇ ‘ਤੇ ਪਹੁੰਚੀਆਂ ਭਾਰੀ ਮਸ਼ੀਨਾਂ ਨੂੰ ਲੈ ਕੇ ਹਰਿਆਣਾ ਪੁਲਿਸ ਨੇ ਹੁਣ ਜੇਸੀਬੀ, ਪੋਕਲੇਨ ਮਸ਼ੀਨ, ਟਿਪਰ, ਹਾਈਡਰਾ ਮਸ਼ੀਨਾਂ ਦੇ ਮਾਲਕਾਂ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਹਰਿਆਣਾ ਪੁਲਿਸ ਨੇ ਹੁਕਮ ਜਾਰੀ ਕੀਤੇ ਹਨ ਕਿ ਜੇਸੀਬੀ, ਪੋਕਲੇਨ ਮਸ਼ੀਨ, ਟਿਪਰ, ਹਾਈਡਰਾ ਮਸ਼ੀਨਾਂ ਦੇ ਮਾਲਕ ਆਪੋ ਆਪਣੀਆਂ ਮਸ਼ੀਨਾਂ ਨੂੰ ਵਾਪਸ ਲੈ ਕੇ ਜਾਣ। ਜੇਕਰ ਨਹੀਂ ਲੈ ਕੇ ਗਏ ਤਾਂ ਫਿਰ ਗ਼ੈਰ ਜ਼ਮਾਨਤੀ ਕੇਸ ਦਰਜ ਕੀਤੇ ਜਾਣਗੇ। ਇਹਨਾਂ ਮਸ਼ੀਨਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ। 

ਹਰਿਆਣਾ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹਨਾਂ ਮਸ਼ੀਨਾਂ ਦੀ ਵਰਤੋ ਨਾਲ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਇਹ ਮਸ਼ੀਨਾਂ ਤੁਰੰਤ ਅੰਦੋਲਨ ‘ਚੋਂ ਵਾਪਸ ਭੇਜੀਆਂ ਜਾਣ। ਇਸ ਤੋਂ ਇਲਾਵਾ ਹਰਿਆਣਾ ਪੁਲਿਸ ਨੇ ਪੰਜਾਬ ਸਰਕਾਰ ਨੂੰ ਵੀ ਕਿਹਾ ਹੈ ਕਿ ਜਿਹੜੇ ਵੱਡੀਆਂ ਮਸ਼ੀਨਾਂ ਲੈ ਕੇ ਧਰਨੇ ‘ਚ ਪਹੁੰਚ ਰਹੇ ਹਨ ਉਹਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਹੋਰ ਜਿਹੜੀਆਂ ਮਸ਼ੀਨਾਂ ਆ ਰਹੀਆਂ ਹਨ ਉਹਨਾਂ ਨੂੰ ਰਸਤੇ ਚੋਂ ਵਾਪਸ ਮੋੜਿਆ ਜਾਵੇ। 

ਇਸ ਤੋਂ ਇਲਾਵਾ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਹਾਈ ਕੋਰਟ ਪਹੁੰਚ ਚੁੱਕੀ ਹੈ। ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਪੰਜਾਬ ਸਰਕਾਰ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਮੋਡੀਫਾਈ ਟਰੈਕਟਰ ਟਰਾਲੀਆਂ ਨਾਲ ਸ਼ੰਭੂ ਸਰਹੱਦ ‘ਤੇ ਮੌਜੂਦ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੂੰ ਅੱਜ 9 ਦਿਨ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਚਾਰ ਵਾਰ ਮੀਟਿੰਗਾਂ ਹੋਈਆਂ ਹਰ ਸਾਰੀਆਂ ਬੇਸਿੱਟਾ ਹੀ ਰਹੀਆਂ। ਜਿਸ ਨੂੰ ਦੇਖਦੇ ਅੱਜ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਹੈ। 

ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਨੂੰ ਦੇਖਦੇ ਹੋਏ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੇ ਤਾਕਤ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਹਰਿਆਣਾ ਪੁਲਿਸ ਦੀਆਂ ਰੋਕਾਂ ਤੋੜਨ ਦੇ ਲਈ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਲੈ ਕੇ ਪਹੁੰਚ ਗਏ ਹਨ। 

ਜਿਸ ਤੋਂ ਬਾਅਦ ਡੀਜੀਪੀ ਹਰਿਆਣਾ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੱਤਰ ਲਿਖਿਆ ਗਿਆ ਹੈ। ਹਰਿਆਣਾ ਦੇ ਡੀਜੀਪੀ ਵੱਲੋਂ ਭੇਜੇ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸਾਨਾਂ ਨੇ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਨੂੰ ਮੌਡੀਫਾਈ ਕਰਕੇ ਲਿਆਂਦਾ ਹੈ। 

ਕਿਸਾਨ ਇਸ ਦੀ ਵਰਤੋਂ ਬੈਰੀਕੇਡ ਤੋੜਨ ਲਈ ਕਰਨਗੇ। ਜਿਸ ਕਾਰਨ ਹਰਿਆਣਾ ਪੁਲਿਸ ਦੇ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਨੂੰ ਵੀ ਨੁਕਸਾਨ ਹੋਵੇਗਾ।

Leave a Reply

Your email address will not be published. Required fields are marked *