ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦਾ ਹੋ ਸਕਦਾ ਐਲਾਨ

Uncategorized

ਚੰਡੀਗੜ੍ਹ, 22 ਫਰਵਰੀ, ਬੋਲੇ ਪੰਜਾਬ ਬਿਊਰੋ :
ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ ‘ਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ।
ਅਜਿਹੇ ‘ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਜਦੋਂ ਕਿ ਸਰਕਾਰ ਵੱਲੋਂ ਏਜੰਡੇ ਦੀ ਕਾਪੀ ਜਾਰੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਇੱਕ ਹਫ਼ਤੇ ਦਾ ਹੋਵੇਗਾ। ਹਾਲਾਂਕਿ ਸੈਸ਼ਨ ਨੂੰ ਲੈ ਕੇ ਅੰਤਿਮ ਮਨਜ਼ੂਰੀ ਕੈਬਨਿਟ ਮੀਟਿੰਗ ‘ਚ ਹੀ ਦਿੱਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।