ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਪਾਕਿਸਤਾਨੀ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

Uncategorized


ਇਸਲਾਮਾਬਾਦ, 24 ਫਰਵਰੀ, ਬੋਲੇ ਪੰਜਾਬ ਬਿਊਰੋ :
ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਹ ਸ਼ੁਕਰਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਚੁਣੀ ਗਈ ਸੀ। ਸਪੀਕਰ ਸਿਬਤੇਨ ਖਾਨ ਨੇ ਪੀਐਮਐਲ-ਐਨ ਅਤੇ ਇਸ ਦੇ ਸਹਿਯੋਗੀ ਪਾਰਟੀਆਂ ਦੇ 215 ਸੰਸਦ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਦਕਿ ਸੁੰਨੀ ਇਤੇਹਾਦ ਕੌਂਸਲ (ਐਸਆਈਸੀ) ਦੇ 98 ਮੈਂਬਰਾਂ ਨੇ ਵੀ ਸਹੁੰ ਚੁੱਕੀ।
ਮਰੀਅਮ ਦੇ ਸਹੁੰ ਚੁੱਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ। ਸੀਐਮ ਬਣਨ ਤੋਂ ਬਾਅਦ ਮਰੀਅਮ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਦਾ ਮਾਣ ਦੇਸ਼ ਦੀ ਹਰ ਮਾਂ-ਭੈਣ ਨੂੰ ਸਮਰਪਿਤ ਕਰਨਾ ਚਾਹੁੰਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।