ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਏਮਜ਼ ਬਠਿੰਡਾ ਦਾ ਵਰਚੁਅਲ ਉਦਘਾਟਨ

Uncategorized

ਬਠਿੰਡਾ, ਬੋਲੇ ਪੰਜਾਬ ਬਿਉਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਪੰਜਾਬ ਦੀ ਮਾਲਵਾ ਪੱਟੀ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਲਈ ਵਰਦਾਨ ਮੰਨੇ ਜਾਂਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਬਠਿੰਡਾ ਦਾ ਵਰਚੂਅਲੀ ਉਦਘਾਟਨ ਕਰਨਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 25 ਨਵੰਬਰ 2016 ਨੂੰ ਏਮਜ਼ ਦਾ ਨੀਂਹ ਪੱਥਰ ਰੱਖਿਆ ਸੀ। ਉਦੋਂ ਆਖਿਆ ਗਿਆ ਸੀ ਕਿ ਚਾਰ ਸਾਲਾਂ ਦੇ ਅੰਦਰ ਅੰਦਰ ਸਾਲ 2020 ਦੇ ਅੰਤ ਤੱਕ ਇਹ ਪ੍ਰਜੈਕਟ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਏਗਾ ਪਰ ਕਰੋਨਾ ਕਾਰਨ ਬਣੇ ਸੰਕਟ ਅਤੇ ਪੰਜਾਬ ’ਚ ਕਈ ਤਰਾਂ ਦੀਆਂ ਸਿਆਸੀ ਘੁੰਮਣਘੇਰੀਆਂ ਕਾਰਨ ਏਮਜ਼ ਦੀ ਉਸਾਰੀ ਕਰੀਬ 4 ਸਾਲ ਦੀ ਦੇਰੀ ਨਾਲਮੁਕੰਮਲ ਹੋਈ ਹੈ। ਰਾਹਤ ਵਾਲੀ ਗੱਲ ਇਹੋ ਰਹੀ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਭੱਜ ਦੌੜ ਕਾਰਨ ਏਮਜ਼ ’ਚ ਕਈ ਤਰਾਂ ਦੀਆਂ ਸੇਵਾਵਾਂ ਪਹਿਲਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਉਂਜ ਵੀ ਏਮਜ਼ ਨੂੰ ਪੰਜਾਬ ਦੇ ਕਪੂਰਥਲਾ ਇਲਾਕੇ ’ਚ ਬਣਾਇਆ ਜਾਣਾ ਸੀ ਪਰ ਇਸ ਪ੍ਰਜੈਕਟ ਨੂੰ ਬਠਿੰਡਾ ’ਚ ਲਿਆਉਣ ’ਚ ਬਾਦਲ ਪ੍ਰੀਵਾਰ ਦਾ ਅਹਿਮ ਯੋਗਦਾਨ ਰਿਹਾ ਹੈ। ਹੁਣ ਵੀ ਏਮਜ਼ ਦੇ ਰਸਮੀ ਉਦਘਾਟਨ ਲਈ ਪਿਛਲੇ ਕਈ ਮਹੀਨਿਆਂ ਤੋਂ ਬਾਦਲ ਪ੍ਰੀਵਾਰ ਦੀ ਨੂੰੰਹ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਫੀ ਨੱਠ ਭੱਜ ਕੀਤੀ ਜਾ ਰਹੀ ਸੀ ਜਿਸ ਨੂੰ ਹੁਣ ਬੂਰ ਪੈ ਗਿਆ ਹੈ। ਇਸ ਉਦਘਾਟਨ ਪ੍ਰੋਗਰਾਮ ਲਈ ਏਜ਼ ਪ੍ਰਬੰਧਕਾਂ ਤਰਫੋਂ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।

ਸਮਾਗਮ ’ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ,ਕੇਂਦਰੀ ਮੰਤਰੀ ਤੇ ਭਾਜਪਾ ਆਗੂ ਸੋਮ ਪ੍ਰਕਾਸ਼ , ਬਠਿੰਡਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਸਿਹਤ ਮੰਤਰਾਾਲੇ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਸਮੇਤ ਵੱਖ ਵੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਅਕਾਲੀ ਭਾਜਪਾ ਗਠਜੋੜ ਹੋਣ ਦੀਆਂ ਚਰਚਾਵਾਂ ਦਰਮਿਆਨ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਏਮਜ਼ ਦੇ ਉਦਘਾਟਨੀ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

ਕੇਂਦਰ ਸਰਕਾਰ ਤਰਫ਼ੋਂ ਬਠਿੰਡਾ ਦੀ ਏਮਜ਼ ਲਈ 925 ਕਰੋੜ ਦੇ ਫੰਡਾਂ ਦੀ ਪ੍ਰਵਾਨਗੀ ਦੇ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਏਮਜ਼ ਵਾਸਤੇ 179 ਏਕੜ ਖੇਤੀ ਖੋਜਾਂ ਲਈ ਰਾਖਵੀਂ ਰੱਖੀ ਜਮੀਨ ਮੁਹੱਈਆ ਕਰਵਾਈ ਗਈ ਹੈ। ਏਮਜ਼ ਪ੍ਰਬੰਧਕਾਂ ਵੱਲੋਂ ਉਦਘਾਟਨ ਲਈ ਕਰਵਾਏ ਜਾ ਰਹੇ ਸਮਾਗਮ ਦੌਰਾਨ ਵੱਧ ਤੋਂ ਵੱਧ ਇਕੱਠ ਕਰਨ ਲਈ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। 

ਏਮਜ਼ ਦੇ ਮੈਡੀਕਲ ਸੁਪਰਡੈਂਟ ਡਾ ਰਾਜੀਵ ਗੁਪਤਾ ਅਤੇ ਏਮਜ਼ ਦੇ ਬੁਲਾਰੇ ਤੇ ਆਰਥੋ ਵਿਭਾਗ ਦੇ ਮੁਖੀ ਡਾ.ਤਰੁਣ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 925 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 179 ਏਕੜ ’ਚ ਫੈਲਿਆ ਹੋਇਆ ਹੈ ਜਿਸ ’ਚ 750 ਬੈਡਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਏਮਜ਼ ’ਚ ਐਮਰਜੈਂਸੀ ਸੇਵਾਵਾਂ, ਆਈਸੀਯੂ ਅਤੇ ਸੁਪਰ ਸਪੈਸ਼ਲਿਟੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹਸਪਤਾਲ ’ਚ ਮਾਡੂਲਿਅਰ ਆਪਰੇਸ਼ ਥਿਏਟਰ ਅਤੇ ਅਤੀਆਧੁਨਿਕ ਆਈਸੀਯੂ ਸਹੂਲਤ ਵੀ ਮੌਜੂਦ ਹੈ। ਇਸ ਤੋਂ ਇਲਾਵਾ ਏਮਜ਼ ’ਚਐਮਬੀਬੀਐਸ ਦੀਆਂ ਸਲਾਨਾ 10ਸੀਟਾਂ ਦੀ ਸਮਰੱਥਾ ਹੈ ਜਦੋਂਕਿ 60 ਸੀਟਾਂ ਨਰਸਿੰਗ ਕਾਲਜ਼ ਦੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।