ਪ੍ਰਧਾਨ ਮੰਤਰੀ ਸੋਮਵਾਰ ਨੂੰ ਗਿਫਟ ਕਰਨਗੇ 41 ਹਜ਼ਾਰ ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟ

Uncategorized

ਨਵੀਂ ਦਿੱਲੀ, 25 ਫਰਵਰੀ ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ, 26 ਫਰਵਰੀ ਨੂੰ ਦੁਪਹਿਰ ਵੀਡੀਓ ਕਾਨਫਰੰਸਿੰਗ ਰਾਹੀਂ 41 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਕਰੀਬ ਦੋ ਹਜ਼ਾਰ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਨਰਿੰਦਰ ਮੋਦੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 19 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 553 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਣਗੇ। ਪੁਨਰਵਿਕਸਤ ਗੋਮਤੀ ਨਗਰ ਰੇਲਵੇ ਸਟੇਸ਼ਨ ਦਾ ਉਦਘਾਟਨ ਵੀ ਕਰਨਗੇ। ਉਹ ਲਗਭਗ 21,520 ਕਰੋੜ ਰੁਪਏ ਦੀ ਲਾਗਤ ਨਾਲ ਦੇਸ਼ ਭਰ ਵਿੱਚ 1500 ਰੋਡ ਓਵਰ ਬ੍ਰਿਜ ਅਤੇ ਅੰਡਰਪਾਸ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਕੱਲ੍ਹ ਸਵੇਰੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ, ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ, ਜੋ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਸਮਾਗਮਾਂ ਵਿੱਚੋਂ ਇੱਕ ਹੈ। ਭਾਰਤ ਟੈਕਸ 2024 ਦਾ ਆਯੋਜਨ 26-29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਇਹ ਸਮੁੱਚੀ ਟੈਕਸਟਾਈਲ ਵੈਲਿਊ ਚੇਨ ‘ਤੇ ਫੋਕਸ ਕਰੇਗੀ। ਇਸ ਵਿੱਚ ਸੌ ਤੋਂ ਵੱਧ ਦੇਸ਼ ਹਿੱਸਾ ਲੈ ਰਹੇ ਹਨ। ਇਹ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਸਮਾਗਮਾਂ ਵਿੱਚੋਂ ਇੱਕ ਹੈ। ਇਸ ਸਮਾਗਮ ਦੀ ਕਲਪਨਾ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਟੈਕਸਟਾਈਲ ਸੈਕਟਰ ਵਿੱਚ ਨਿਰਯਾਤ ਵਧਾਉਣ ਵਿੱਚ ਮਦਦ ਕਰਨ ਲਈ ਕੀਤੀ ਗਈ ਹੈ।

Leave a Reply

Your email address will not be published. Required fields are marked *