AAP ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਸਾਲੇ ਨੇ ਚਲਾਈ ਗੋਲੀ- ਵਿਅਕਤੀ ਗੰਭੀਰ ਜਖਮੀ,

Uncategorized

ਅੰਮ੍ਰਿਤਸਰ ਬੋਲੇ ਪੰਜਾਬ ਬਿਓਰੋ:

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਵੇਲੇ ਸੱਤਾ ਵਿੱਚ ਨਹੀਂ ਸੀ ਉਸ ਵੇਲੇ ਉਹਨਾਂ ਵੱਲੋਂ ਦਾਅਵੇ ਕੀਤਾ ਜਾਂਦਾ ਸੀ ਕਿ ਆਮ ਲੋਕਾਂ ਦੀ ਸਰਕਾਰ ਪੰਜਾਬ ਵਿੱਚ ਲਿਆਂਦੀ ਜਾਵੇ ਤਾਂ ਜੋ ਕਿ ਲੋਕਾਂ ਉੱਤੇ ਹੋ ਰਹੇ ਤਸ਼ੱਦਦ ਦਾ ਉਹਨਾਂ ਨੂੰ ਇਨਸਾਫ ਮਿਲ ਸਕੇ ਉਥੇ ਹੀ ਲਗਾਤਾਰ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਕੁਝ ਇਸ ਤਰ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਠੱਗਦੇ ਹੋਏ ਨਜ਼ਰ ਆ ਰਹੇ ਹਨ ਉਥੇ ਤਾਜਾ ਮਾਮਲਾ ਹੈ ਅੰਮ੍ਰਿਤਸਰ ਦਾ ਜਿੱਥੇ ਕਿ ਅੰਮ੍ਰਿਤਸਰ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਦੇ ਸਾਲੇ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ  ਵਿਅਕਤੀ ਉੱਤੇ ਗੋਲੀ ਚਲਾ ਕੇ ਉਸਨੂੰ ਬੁਰੀ ਤਰ੍ਹਾਂ ਨਾਲ ਜਖਮੀ ਕਰ ਦਿੱਤਾ ਗਿਆ ਓਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਵੀ ਕਾਰਵਾਈ ਦੇ ਨਾਂ ਤੇ ਪਰਿਵਾਰ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਅਤੇ ਇਨਸਾਫ ਦੇਣ ਦੀ ਗੱਲ ਹੈ ਕਹੀ ਜਾ ਰਹੀ ਹੈ। ਉਥੇ ਹੀ ਪਰਿਵਾਰ ਦਾ ਇਲਜ਼ਾਮ ਹੈ ਕਿ ਡਾਕਟਰ ਜਸਬੀਰ ਸਿੰਘ ਸੰਧੂ ਦੇ ਸਾਲੇ ਦੇ ਖਿਲਾਫ ਤਾਂ ਕਾਰਵਾਈ ਹੋਣੀ ਚਾਹੀਦੀ ਹੈ ਉਸੇ ਦੂਸਰੇ ਪਾਸੇ ਜਸਬੀਰ ਸਿੰਘ ਸੰਧੂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। 

ਇੱਕ ਤਰਫ ਪੰਜਾਬ ਦੇ ਲੋਕਾਂ ਨੇ 2022 ਦੇ ਵਿੱਚ 92 ਦੇ ਕਰੀਬ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਇਸ ਲਈ ਪੰਜਾਬ ਵਿੱਚ ਚੁਣਿਆ ਸੀ ਤਾਂ ਜੋ ਕਿ ਉਥੇ ਉਹਨਾਂ ਨੂੰ ਇਨਸਾਫ ਮਿਲ ਸਕੇ ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਪਰਿਵਾਰਿਕ ਮੈਂਬਰ ਹੀ ਲੋਕਾਂ ਉੱਤੇ ਜਾਣ ਲਵੇ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਗਵਾਲ ਮੰਡੀ ਰੋਡ ਦਾ ਜਿੱਥੇ ਕਿ ਇੱਕ ਪੁਰਾਣੀ ਰੰਜਿਸ਼ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇੱਕ ਵਿਅਕਤੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ ਅਤੇ ਉਸਨੂੰ ਗੋਲੀ ਵੀ ਮਾਰੀ ਗਈ ਉੱਥੇ ਪਰਿਵਾਰਿਕ ਮੈਂਬਰਾਂ ਵੱਲੋਂ ਆਰੋਪ ਲਗਾਉਂਦੇ ਹੋਏ ਕਿਹਾ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਬਹੁਤ ਵਾਰ ਵਿਧਾਇਕ ਨੂੰ ਮੁਲਾਕਾਤ ਕਰਨ ਵਾਸਤੇ ਪਹੁੰਚੇ ਗਿਆ ਸੀ ਅਤੇ ਉਹਨਾਂ ਵੱਲੋਂ ਬਾਰ-ਬਾਰ ਸਾਨੂੰ ਰਾਜੀਨਾਮੇ ਲਈ ਵੀ ਕਿਹਾ ਜਾ ਰਿਹਾ ਸੀ ਦੂਸਰੇ ਪਾਸੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਧਾਇਕ ਦੇ ਸਾਲੇ ਵੱਲੋਂ ਉਥੇ ਪਹੁੰਚ ਕੇ ਪਹਿਲਾਂ ਤਾਂ ਸਾਡੇ ਪਰਿਵਾਰਿਕ ਮੈਂਬਰ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਦੂਸਰੇ ਪਾਸੇ ਉਸ ਨੂੰ ਗੋਲੀ ਵੀ ਮਾਰੀ ਗਈ। ਉਹਨਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜਿੱਥੇ ਵਿਧਾਇਕ ਦੇ ਪਰਿਵਾਰਿਕ ਮੈਂਬਰਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਉਥੇ ਹੀ ਵਿਧਾਇਕ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਦੂਸਰੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਪ੍ਰਾਪਤ ਹੋਈ ਸੀ ਅਤੇ ਉਹ ਮੌਕੇ ਤੇ ਪਹੁੰਚੇ ਹਨ। ਅਤੇ ਉਹਨਾਂ ਵੱਲੋਂ ਮੌਕੇ ਤੇ ਪਹੁੰਚਣ ਤੋਂ ਬਾਅਦ ਹੁਣ ਪਰਿਵਾਰਿਕ ਮੈਂਬਰਾਂ ਤੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ਤੇ ਹੀ ਮਾਮਲਾ ਦਰਜ ਕੀਤਾ ਜਾਵੇਗਾ। ਅੱਗੇ ਬੋਲਦੇ ਹੋਏ ਵਿਧਾਇਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਹਨਾਂ ਉੱਤੇ ਪ੍ਰੈਸ਼ਰ ਦੀ ਗੱਲ ਤੋਂ ਪੁਲਿਸ ਵੱਲੋਂ ਸਰਾਸਰ ਇਨਕਾਰ ਕੀਤਾ ਗਿਆ ਅਤੇ ਕਿਹਾ ਗਿਆ ਕਿ ਪੀੜਤ ਨੂੰ ਇਨਸਾਫ ਦਵਾ ਕੇ ਹੀ ਪੁਲਿਸ ਵੱਲੋਂ ਰੱਖਿਆ ਜਾਵੇਗਾ ਉਹਨਾਂ ਨੇ ਕਿਹਾ ਬੋਲਦੇ ਹੋਏ ਕਿਹਾ ਕਿ ਜੋ ਵੀ ਪਰਿਵਾਰਿਕ ਮੈਂਬਰਾਂ ਵੱਲੋਂ ਬਿਆਨ ਦਰਜ ਕਰਵਾਏ ਜਾਣਗੇ ਉਸ ਤੋਂ ਬਾਅਦ ਪਰਚਾ ਦਰਜ ਵੀ ਕੀਤਾ ਜਾਵੇਗਾ

ਦੂਸਰੇ ਪਾਸੇ ਮੌਕੇ ਤੇ ਪਹੁੰਚੇ ਕਾਂਗਰਸੀ ਨੇਤਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੇ ਇਸ ਕਰਕੇ ਲਿਆਂਦੀ ਸੀ ਕਿਉਂਕਿ ਲੋਕਾਂ ਨੂੰ ਬਦਲਾਵ ਚਾਹੀਦਾ ਸੀ ਲੇਕਿਨ ਹੁਣ ਆਮ ਆਦਮੀ ਪਾਰਟੀ ਬਦਲੇ ਦੀ ਰਾਜਨੀਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਉਹਨਾਂ ਨੇ ਕਿਹਾ ਕਿ ਆਮ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਉਹ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅੱਗੇ ਗੁਹਾਰ ਲਗਾਉਂਦੇ ਹਨ ਕਿ ਇਸ ਦੀ ਜਾਂਚ ਵਧੀਆ ਢੰਗ ਨਾਲ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ। ਅੱਗੇ ਬੋਲਦੇ ਹੋ ਇਹਨਾਂ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਇਸੇ ਕਰਕੇ ਹੀ ਛੱਡੀ ਸੀ ਕਿਉਂਕਿ ਮੈਂ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਗਲਤੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਕੀਤੀ ਸੀ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹਨਾਂ ਨੂੰ ਖੱਸਿਆ ਹੈ ਕਿ ਪੁਲਿਸ ਵੱਲੋਂ ਜਰੂਰ ਇਹਨਾਂ ਨੂੰ ਇਨਸਾਫ ਨਹੀਂ ਦਵਾਇਆ ਜਾਵੇਗਾ ਲੇਕਿਨ ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਕੋਲੋਂ ਉਹਨਾਂ ਨੂੰ ਆਸ ਹੈ ਕਿ ਉਹਨਾਂ ਨੂੰ ਇਨਸਾਫ ਦਵਾ ਕੇ ਹੀ ਲੈਣਗੇ।


ਇੱਥੇ ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਵੱਲੋਂ ਜਦੋਂ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਸੀ ਤਦ ਲੋਕਾਂ ਉੱਤੇ ਬਹੁਤ ਵੱਡੇ ਵੱਡੇ ਅਤੇ ਖਾਸ ਤੌਰ ਤੇ ਨੇਤਾਵਾਂ ਉੱਤੇ ਇਲਜ਼ਾਮ ਲਗਾਏ ਜਾਂਦੇ ਸਨ ਲੇਕਿਨ ਹੁਣ ਖੁਦ ਹੀ ਜੇਕਰ ਵਿਧਾਇਕ ਦਾ ਸਾਲਾ ਲੋਕਾਂ ਦੇ ਉੱਤੇ ਗੋਲੀਆਂ ਚਲਾਉਂਦਾ ਹੋਇਆ ਨਜ਼ਰ ਆਉਂਦਾ ਹੋਵੇ ਤਾਂ ਪੰਜਾਬ ਵਿੱਚ ਹਾਲਾਤ ਵੱਧ ਤੋਂ ਵੱਧ ਹੁੰਦੇ ਹੋਏ ਨਜ਼ਰ ਜਰੂਰ ਹੋਣਗੇ ਉਥੇ ਹੀ ਪਰਿਵਾਰ ਵੱਲੋਂ ਹੁਣ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਜਿੱਥੇ ਵਿਧਾਇਕ ਦੇ ਉੱਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਉਸਦੇ ਸਾਲੇ ਦੇ ਖਿਲਾਫ ਵੀ ਕਾਰਵਾਈ ਦੀ ਕੀਤੀ ਜਾ ਰਹੀ ਹੈ ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਜੋ ਦਾਅਵੇ ਕੀਤੇ ਜਾ ਰਹੇ ਹਨ ਕਿ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ ਉਹ ਕਿੱਥੋਂ ਤੱਕ ਸਹੀ ਹੁੰਦਾ ਹੈ ਅਤੇ ਕੀ ਪਰਿਵਾਰ ਨੂੰ ਇਨਸਾਫ ਮਿਲਦਾ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ।

Leave a Reply

Your email address will not be published. Required fields are marked *