ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਡੀਸੀ ਦੇ ਹੁਕਮਾਂ ਉਤੇ ਰੋਕ ਲਗਾਉਣ ਦੀ ਮੰਗ ਲੈਅ ਹਾਈ ਕੋਰਟ ਪੁੱਜੇ

Uncategorized

  ਚੰਡੀਗੜ੍ਹ  27 ਫਰਵਰੀ  ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ; ਹਾਈ ਕੋਰਟ ਨੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਹੁਣ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਵਿਵਾਦ ਹਾਈ ਕੋਰਟ ਵਿੱਚ ਪੁੱਜ ਗਿਆ ਹੈ। ਦੋਸ਼ ਲਗਾਏ ਹਨ ਕਿ ਅਜੇ ਮੇਅਰ ਨੇ ਅਹੁਦਾ ਨਹੀਂ ਸੰਭਾਲਿਆ ਤਾਂ ਡੀਸੀ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣ ਦੇ ਹੁਕਮ ਕਿਸ ਤਰ੍ਹਾਂ ਜਾਰੀ ਕਰ ਦਿੱਤੇ ਹਨ।

ਵਿਵਸਥਾ ਮੁਤਾਬਕ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮੇਅਰ ਹੀ ਕਰਵਾਉਂਦਾ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਡੀਸੀ ਦੇ ਹੁਕਮਾਂ ਉਤੇ ਰੋਕ ਲਗਾਉਣ ਦੀ ਹਾਈ ਕੋਰਟ ਤੋਂ ਮੰਗ ਕੀਤੀ ਗਈ ਹੈ।

ਹਾਈ ਕੋਰਟ ਨੇ ਕਿਹਾ ਕਿ ਇਸ ਮੰਗ ਨੂੰ ਲੈ ਕੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕੀਤੀ ਜਾਵੇ। ਹੁਣ ਦੁਪਹਿਰ ਦੋ ਵਜੇ ਇਸ ਪਟੀਸ਼ਨ ਉਤੇ ਅੱਜ ਹੀ ਸੁਣਵਾਈ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ। ਹਾਈ ਕੋਰਟ ਨੇ ਇਸ ਪਟੀਸ਼ਨ ਉਤੇ ਅੱਜ ਹੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।

Leave a Reply

Your email address will not be published. Required fields are marked *