ਗੋਲਡੀ ਬਰਾੜ ਦੇ ਗੈਂਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ

Uncategorized

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ :

ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚੰਨੀ ਤੋਂ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਮੁਲਜ਼ਮ ਨੇ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਦੱਸਿਆ ਹੈ। ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਮੁਲਜ਼ਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਚੰਨੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦਿੱਤੀ ਹੈ। ਮੁਲਜ਼ਮ ਨੇ ਜਿਸ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਅਤੇ ਮੈਸੇਜ ਭੇਜੇ ਹਨ, ਉਸ ਦੀ ਜਾਣਕਾਰੀ ਡੀਜੀਪੀ ਨੂੰ ਦਿੱਤੀ ਗਈ ਹੈ। ਚੰਨੀ ਨੇ ਦੱਸਿਆ ਕਿ ਉਸ ਨੂੰ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵਟਸਐਪ ਕਾਲ ਕਰਕੇ ਫਿਰੌਤੀ ਦੀ ਧਮਕੀ ਦਿੱਤੀ ਜਾ ਰਹੀ ਹੈ। ਜੇਕਰ ਇੱਕ-ਦੋ ਦਿਨਾਂ ਵਿੱਚ ਫਿਰੌਤੀ ਨਾ ਦਿੱਤੀ ਗਈ ਤਾਂ ਮੁਲਜ਼ਮ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।