ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਨੇੜੇ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ

Uncategorized

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਪੰਜਾਬ ਵਿੱਚ ਅੱਜ ਤੋਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਕਾਰਨ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਅਜਿਹੇ ‘ਚ ਸਵਾਲ ਉੱਠ ਰਹੇ ਹਨ ਕਿ ਜਦੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਹਰ ਥਾਂ ‘ਤੇ ਪੁਲਸ ਬਲ ਤਾਇਨਾਤ ਹਨ ਤਾਂ ਫਿਰ ਇਹ ਲਾਸ਼ ਇੱਥੇ ਕਿਵੇਂ ਆ ਸਕਦੀ ਹੈ।
ਪੁਲਿਸ ਨੂੰ ਇਸ ਮਾਮਲੇ ‘ਚ ਕਤਲ ਦਾ ਸ਼ੱਕ ਹੈ। ਪੁਲਿਸ ਹੁਣ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਸੇ ਨੇ ਨੌਜਵਾਨ ਦਾ ਕਤਲ ਕਰਕੇ ਦਰੱਖਤ ਨਾਲ ਲਟਕਾਇਆ ਹੋ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।