ਕਪੂਰਥਲਾ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 22 ਸਾਲਾ ਨੌਜਵਾਨ ਕਿਸਾਨ ਦੀ ਮੌਤ

Uncategorized

ਕਪੂਰਥਲਾ, 2 ਮਾਰਚ, ਬੋਲੇ ਪੰਜਾਬ ਬਿਊਰੋ :
ਕਪੂਰਥਲਾ ਦੇ ਪਿੰਡ ਸਿੱਧਵਾਂ ‘ਚ ਦੇਰ ਸ਼ਾਮ ਅਸਮਾਨੀ ਬਿਜਲੀ ਡਿੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਵੀ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨੌਜਵਾਨ ਕਿਸਾਨ ਸ਼ਾਮ ਸਮੇਂ ਪਿੰਡ ਦੇ ਖੇਤਾਂ ‘ਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਗੱਲ ਦੀ ਪੁਸ਼ਟੀ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 21 ਸਾਲਾ ਜਸਕੀਰਤ ਸਿੰਘ ਜੱਸੀ ਪੁੱਤਰ ਜਸਵੀਰ ਸਿੰਘ ਸਿੱਧੂ ਵਾਸੀ ਪਿੰਡ ਸਿੱਧਵਾਂ ਖਰਾਬ ਮੌਸਮ ਕਾਰਨ ਆਪਣੇ ਖੇਤਾਂ ਵਿੱਚ ਪਏ ਆਲੂਆਂ ਦੇ ਢੇਰ ਨੂੰ ਤਰਪਾਲ ਨਾਲ ਢੱਕ ਰਿਹਾ ਸੀ, ਜਦੋਂ ਅਚਾਨਕ ਅਸਮਾਨ ਤੋਂ ਬਿਜਲੀ ਡਿੱਗੀ। ਜਿਸ ਕਾਰਨ ਨੌਜਵਾਨ ਜਸਕੀਰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।