ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਗੁਰਲਾਲ ਦੇ ਕਤਲ ਕੇਸ ਵਿੱਚ ਚਾਰੇ ਮੁਲਜ਼ਮ ਬਰੀ

Uncategorized

ਚੰਡੀਗੜ੍ਹ, 2 ਮਾਰਚ, ਬੋਲੇ ਪੰਜਾਬ ਬਿਊਰੋ :

ਅਦਾਲਤ ਨੇ 10 ਅਕਤੂਬਰ, 2020 ਨੂੰ ਚੰਡੀਗੜ੍ਹ ਦੇ ਸਨਅਤੀ ਖੇਤਰ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਤੇ ਵਿਦਿਆਰਥੀ ਆਗੂ ਗੁਰਲਾਲ ਦੇ ਕਤਲ ਕੇਸ ਵਿੱਚ ਚਾਰੋਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਗਵਾਹਾਂ ਅਤੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਬਰੀ ਕੀਤੇ ਗਏ ਮੁਲਜ਼ਮਾਂ ਵਿੱਚ ਨੀਰਜ ਚਸਕਾ, ਚਮਕੌਰ ਸਿੰਘ, ਗੁਰਮੀਤ ਸਿੰਘ ਗੀਤਾ ਅਤੇ ਗੁਰਵਿੰਦਰ ਸਿੰਘ ਸ਼ਾਮਲ ਹਨ।

ਪੁਲੀਸ ਨੇ ਇਸ ਕੇਸ ਵਿੱਚ ਗੁਰਲਾਲ ਦੀ ਮਹਿਲਾ ਦੋਸਤ ਅਤੇ ਵਿਕਾਸ ਤਿਵਾੜੀ ਨਾਂ ਦੇ ਵਿਅਕਤੀ ਨੂੰ ਮੌਕੇ ’ਤੇ ਗਵਾਹ ਬਣਾਇਆ ਸੀ ਪਰ ਦੋਵਾਂ ਨੇ ਅਦਾਲਤ ਵਿੱਚ ਜੱਜ ਨੂੰ ਦੱਸਿਆ ਕਿ ਕਤਲ ਉਨ੍ਹਾਂ ਦੇ ਸਾਹਮਣੇ ਨਹੀਂ ਹੋਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।