ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਮੇਸ਼ ਸਿੰਘ ਅਰੋੜਾ

Uncategorized

ਬੋਲੇ ਪੰਜਾਬ ਬਿਉਰੋ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਮੇਸ਼ ਸਿੰਘ ਅਰੋੜਾ, ਲੰਮੇ ਸਮੇਂ ਤੋਂ ਵੱਖਰੀ ਬਣੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਜੋ ਸਮੇਂ-ਸਮੇਂ ਸਿਰ ਪਾਕਿਸਤਾਨ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ I ਪਿਛਲੇ ਕੁਝ ਸਮੇਂ ਤੋਂ ਇਹ ਚੋਣ ਨਾ ਕਰਵਾਏ ਜਾਣ ਤੋਂ ਬਾਅਦ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਵਾਕਫ ਟਰਸਟ ਪ੍ਰੋਪਰਟੀ ਬੋਰਡ ਈਟੀਬੀਪੀ ਦੀ ਮੁੱਖ ਦਫ਼ਤਰ ਲਾਹੌਰ ਵਿਖੇ ਇਕੱਤਰਤਾ ਹੋਈ। ਜਿਸ ਵਿੱਚ ਰਮੇਸ਼ ਸਿੰਘ ਅਰੋੜਾ ਨੂੰ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਦੀ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ।

ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਵਿੱਚ ਪਹਿਲੇ ਵਿਧਾਇਕ ਐਮਪੀਏ ਪੰਜਾਬ ਚੁਣੇ ਜਾਣ ਦਾ ਮਾਨ ਹਾਸਲ ਹੈ। ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਹਨਾਂ ਦੇ ਨਾਲ ਹੀ ਬੀਬੀ ਸਤਵੰਤ ਕੌਰ ਨਨਕਾਣਾ ਸਾਹਿਬ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਪਾਕਿਸਤਾਨ ਉਕਾਫ ਬੋਰਡ ਵੱਲੋਂ ਪਿਛਲੇ ਦਿਨੀਂ ਪਾਕਿਸਤਾਨ ਓਕਾਫ਼ ਬੋਰਡ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਵਾਸਤੇ 10 ਮੈਂਬਰਾਂ ਦੀ ਚੋਣ ਕੀਤੀ ਗਈ ਸੀ।

Leave a Reply

Your email address will not be published. Required fields are marked *