ਪੰਜਾਬ ‘ਚ ਮੰਗਣੀ ਸਮਾਗਮ ਦੌਰਾਨ ਹਵਾਈ ਫਾਇਰ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ‘ਤੇ ਕੇਸ ਦਰਜ

Uncategorized

ਫਿਰੋਜਪੁਰ, 2 ਮਾਰਚ, ਬੋਲੇ ਪੰਜਾਬ ਬਿਊਰੋ :

ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਲੋਕ ਪਿੰਡ ਡਿੱਬਵਾਲਾ ਵਿੱਚ ਕਰਵਾਏ ਗਏ ਮੰਗਣੀ ਸਮਾਗਮ ਦੌਰਾਨ ਪਿਸਤੌਲ ਅਤੇ ਬੰਦੂਕਾਂ ਨਾਲ ਹਵਾ ਵਿੱਚ ਗੋਲੀਆਂ ਚਲਾ ਰਹੇ ਸਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ’ਤੇ ਹਵਾਈ ਫਾਇਰਿੰਗ ’ਤੇ ਪਾਬੰਦੀ ਲਾਈ ਹੋਈ ਹੈ। ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ।

ਪੁਲੀਸ ਅਨੁਸਾਰ ਪ੍ਰਭਜੀਤ ਸਿੰਘ ਦੀ 7 ਫਰਵਰੀ ਨੂੰ ਪਿੰਡ ਡਿੱਬਵਾਲਾ ਵਿੱਚ ਮੰਗਣੀ ਸੀ। ਇਸ ਦੌਰਾਨ ਪਲਵਿੰਦਰ ਸਿੰਘ ਵਾਸੀ ਮੋਜਗੜ੍ਹ, ਸਾਰਜ ਸਿੰਘ ਅਤੇ ਗੁਰਸੇਵਕ ਸਿੰਘ ਵਾਸੀ ਡਿੱਬਵਾਲਾ ਆਪਣੇ ਹਥਿਆਰਾਂ ਨਾਲ ਹਵਾ ਵਿੱਚ ਗੋਲੀਆਂ ਚਲਾ ਰਹੇ ਸਨ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।ਸਾਬਕਾ ਕਾਂਗਰਸੀ ਵਿਧਾਇਕ ਦਾ ਕਹਿਣਾ ਹੈ ਕਿ ਇਸ ਵਿੱਚ ਵਿਧਾਇਕ ਨਰੇਸ਼ ਕਟਾਰੀਆ ਦਾ ਪੀ.ਏ ਵੀ ਸ਼ਾਮਲ ਹੈ। ਜਿਸ ਦਾ ਨਾਮ ਸਾਰਜ ਦੱਸਿਆ ਜਾਂਦਾ ਹੈ।ਸਾਬਕਾ ਵਿਧਾਇਕ ਨੇ ਦਾਅਵਾ ਕੀਤਾ ਕਿ ਫਾਇਰਿੰਗ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਰਕਰ ਹਨ। ਵਾਇਰਲ ਵੀਡੀਓ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਅਜੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ।

ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਕਹਿਣਾ ਹੈ ਕਿ ਉਸ ਨੇ ਇਹ ਵੀਡੀਓ ਐਸਐਸਪੀ ਸੋਮੀਆ ਮਿਸ਼ਰਾ ਅਤੇ ਜ਼ੀਰਾ ਪੁਲੀਸ ਅਧਿਕਾਰੀਆਂ ਨੂੰ ਭੇਜੀ ਸੀ ਪਰ ਪੁਲੀਸ ਨੇ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜੀਰਾ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ। ਇਸ ‘ਚ ਜੀਰਾ ਵੀਡੀਓ ‘ਚ ਹਵਾ ‘ਚ ਫਾਇਰ ਕਰਨ ਵਾਲੇ ਮੁਲਜਮਾਂ ਖਿਲਾਫ ਡੀਜੀਪੀ ਤੋਂ ਕਾਰਵਾਈ ਦੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *