ਪੰਜਾਬ ‘ਚ 15 ਸਾਲਾ ਲੜਕੀ ਨਾਲ ਜਬਰ ਜਨਾਹ,ਕੇਸ ਦਰਜ

Uncategorized

ਫਿਰੋਜਪੁਰ, 2 ਮਾਰਚ, ਬੋਲੇ ਪੰਜਾਬ ਬਿਊਰੋ :

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮਮਦੋਟ ਦੇ ਨਾਲ ਲੱਗਦੇ ਇਲਾਕੇ ਵਿੱਚ 15 ਸਾਲਾ ਨਾਬਾਲਗ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ।ਨਾਬਾਲਗ ਦੀ ਮਾਂ ਦੇ ਖੇਤਾਂ ‘ਚ ਕੰਮ ਕਰਨ ਜਾਣ ਤੋਂ ਬਾਅਦ ਮੁਲਜ਼ਮ ਬਾਈਕ ਲੈ ਕੇ ਆਇਆ। ਉਹ ਪੀੜਤਾ ਨੂੰ ਬਾਈਕ ‘ਤੇ ਪਿੰਡ ‘ਚ ਕਿਸੇ ਦੇ ਘਰ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ 27 ਫਰਵਰੀ ਨੂੰ ਖੇਤਾਂ ਵਿੱਚ ਕੰਮ ਕਰਨ ਲਈ ਘਰੋਂ ਨਿਕਲੀ ਸੀ। ਸ਼ਾਮ ਨੂੰ ਜਦੋਂ ਉਹ ਘਰ ਪਰਤੀ ਤਾਂ ਉਸ ਦੀ ਧੀ ਨੇ ਰੋਂਦੇ ਹੋਏ ਦੱਸਿਆ ਕਿ ਉਸ ਨਾਲ ਕੀ ਹੋਇਆ ਸੀ। ਪੀੜਤ ਔਰਤ ਦੀ ਉਪਰੋਕਤ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਮਮਦੋਟ ਦੀ ਐਸਆਈ ਰਾਜਵੰਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਜਬਰ ਜਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।