ਆਪ” ਸੁਪਰੀਮੋ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਵੱਲੋਂ ਐਮੀਨੈਂਸ ਸਕੂਲਾਂ ਦਾ ਉਦਘਾਟਨ
ਲੁਧਿਆਣਾ, 3 ਮਾਰਚ, ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਤਵਾਰ ਨੂੰ ਲੁਧਿਆਣਾ ਤੋਂ 13 ਐਮੀਨੈਂਸ ਸਕੂਲਾਂ ਦਾ ਉਦਘਾਟਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿੱਖਿਆ ਰਾਹੀਂ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵੀਮਿੰਗ ਪੂਲ ਦੀ ਸਹੂਲਤ ਹੋਵੇਗੀ।
ਦੂਜੇ ਪਾਸੇ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਹ ਸਕੂਲ ਉਨ੍ਹਾਂ ਦੀ ਸਰਕਾਰ ਵੇਲੇ ਬਣਿਆ ਸੀ।ਇਸ ਦਾ ਉਦਘਾਟਨ ਵੀ ਹੋ ਚੁੱਕਾ ਹੈ, ਹੁਣ ‘ਆਪ’ ਸਰਕਾਰ ਆਪਣਾ ਨਾਂ ਚਮਕਾਉਣ ਲਈ ਹੀ ਇਸ ਦਾ ਉਦਘਾਟਨ ਕਰ ਰਹੀ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਅਸੀਂ ਚੋਰੀਆਂ ਬੰਦ ਕਰ ਦਿੱਤੀਆਂ ਹਨ। ਅਸੀਂ ਇਹ ਨਹੀਂ ਕਹਿੰਦੇ ਕਿ ਖਜ਼ਾਨਾ ਖਾਲੀ ਹੈ। ਦਿੱਲੀ ਵਿੱਚ ਉਸ ਨੂੰ ਤੰਗ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਰਾਜਪਾਲ ਸਾਨੂੰ ਨੂੰ ਤੰਗ ਕਰਦੇ ਹਨ, ਪਰ ਅਸੀਂ ਲੜ ਰਹੇ ਹਾਂ। ਸਾਨੂੰ ਪੰਜਾਬ ਦੀਆਂ 13 ਸੀਟਾਂ ਦਿਓ। ਇਹ 13 ਸੀਟਾਂ ਭਗਵੰਤ ਮਾਨ ਦੇ 13 ਹੱਥ ਬਣਨਗੀਆਂ। 13 ਹੱਥ ਪੰਜਾਬ ਤੋਂ ਦਿੱਲੀ ਤੱਕ ਤੁਹਾਡੀ ਆਵਾਜ਼ ਲੈ ਕੇ ਜਾਣਗੇ।