ਬਠਿੰਡਾ : ਤੇਜ਼ ਹਵਾਵਾਂ ਕਾਰਨ ਟਰੈਕਟਰ-ਟਰਾਲੀ ਪਲਟੀ, 6 ਲੋਕ ਜ਼ਖਮੀ
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ,ਕਿਸਾਨਾਂ ਨੇ ਮੁਆਵਜ਼ਾ ਮੰਗਿਆ
ਬਠਿੰਡਾ, 3 ਮਾਰਚ, ਬੋਲੇ ਪੰਜਾਬ ਬਿਊਰੋ :
ਬਠਿੰਡਾ ਦੇ ਪਿੰਡ ਭਗਤਾ ਭਾਈ ਵਿੱਖੇ ਤੇਜ਼ ਹਵਾਵਾਂ ਕਾਰਨ ਇੱਕ ਟਰੈਕਟਰ ਟਰਾਲੀ ਪਲਟ ਗਈ। ਜਿਸ ‘ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।ਬਠਿੰਡਾ ਦੇ ਵੱਖ-ਵੱਖ ਪਿੰਡਾਂ ‘ਚ ਭਾਰੀ ਗੜੇਮਾਰੀ ਹੋਈ ਹੈ ਜਿਸ ਕਾਰਨ ਫ਼ਸਲਾਂ ਦਾ ਵਿਆਪਕ ਨੁਕਸਾਨ ਹੋਇਆ ਹੈ।ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੂਬਾ ਨੇ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੁਕਸਾਨ ਦਾ ਜਾਇਜ਼ਾ ਲੈ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।