ਮੁੱਖ ਮੰਤਰੀ ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਅੱਜ ਲੁਧਿਆਣਾ ‘ਚ, ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ
ਲੁਧਿਆਣਾ, 3 ਮਾਰਚ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੀ ਰਾਤ ਹਯਾਤ ਰੀਜੈਂਸੀ ਪੁੱਜੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਹਨ। ਅੱਜ ਦੋਵੇਂ ਸਵੇਰੇ 11.30 ਵਜੇ ਮਹਾਨਗਰ ਦੇ ਇੰਦਰਾਪੁਰੀ ‘ਚ ਬਣੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਦੋਵਾਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਧਾਇਕਾਂ ਅਤੇ ਪਾਰਟੀ ਆਗੂਆਂ ਨਾਲ ਵੀ ਚਰਚਾ ਕੀਤੀ।
ਅੱਜ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਦੇ ਨਾਲ-ਨਾਲ ਦੋਵੇਂ ਮੁੱਖ ਮੰਤਰੀ ਹੋਟਲ ਰੈਡੀਸਨ ਬਲੂ ਵਿਖੇ ਕਾਰੋਬਾਰੀਆਂ ਨਾਲ ਮੀਟਿੰਗ ਵੀ ਕਰਨਗੇ। ਇੱਥੇ ਸਕੂਲ ਦੇ ਉਦਘਾਟਨ ਤੋਂ ਪਹਿਲਾਂ ਹੀ ਸਿਆਸੀ ਹਲਚਲ ਵੀ ਸ਼ੁਰੂ ਹੋ ਗਈ ਹੈ। ਸੰਸਦ ਮੈਂਬਰ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਇੱਕ ਰੀਲ ਅਪਲੋਡ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਕੂਲ ਦਾ ਨਿਰਮਾਣ ਕਾਂਗਰਸ ਨੇ ਕਰਵਾਇਆ ਸੀ।