ਜਗਦੇਵ ਸਿੰਘ ਭੰਦੋਹਲ ਬਣੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ

Uncategorized

ਚੰਡੀਗੜ੍ਹ , 4 ਮਾਰਚ ,ਬੋਲੇ ਪੰਜਾਬ ਬਿਓਰੋ :

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਜਗਦੇਵ ਸਿੰਘ ਭੰਦੋਹਲ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਅਤੇ ਨਿਆਂ ਮੰਤਰਾਲਾ ਦੇ ਸਕੱਤਰ ਵੱਲੋਂ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸ੍ਰੀ ਭੰਦੋਹਲ ਨੂੰ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਐਕਟ 2017 ਤਹਿਤ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਬਤੌਰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਸ੍ਰੀ ਭੰਦੋਹਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤੰਦਾਬੱਧਾ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸ਼ਾਮਲਾਟ ਜ਼ਮੀਨਾਂ ਦੇ ਮਾਹਿਰ ਵਕੀਲ ਵਜੋਂ ਜਾਣੇ ਜਾਂਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।