ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਮੁਲਾਜ਼ਮ ਕੰਨੀ ਦੇ ਕਿਆਰੇ ਵਾਂਗੂ ਫੇਰ ਸੁੱਕੇ

Uncategorized

ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਮੁਲਾਜ਼ਮ ਕੰਨੀ ਦੇ ਕਿਆਰੇ ਵਾਂਗੂ ਫੇਰ ਸੁੱਕੇ

 ਬਜਟ ਵਿੱਚ ਮੁਲਾਜ਼ਮਾਂ ਨੂੰ ਅਣਗੌਲਿਆ ਕਰਨ ਦੀ ਫੀਲਡ ਮੁਲਾਜ਼ਮਾਂ ਵੱਲੋਂ ਨਿੰਦਾ

ਚੰਡੀਗੜ੍ਹ 6 ਫਰਵਰੀ  ਬੋੋਲੇ  ਪੰਜਾਬ  ਬਿੳਰੋ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਜੋ ਪੰਜਾਬ ਦਾ ਬਜਟ ਪੇਸ਼ ਕੀਤਾ ਹੈ ਉਸ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੇ ਡੀ ਏ ,ਕੱਚੇ ਕਾਮਿਆਂ ਨੂੰ ਪੱਕਾ ਕਰਨਾਂ, ਪੇ ਕਮਿਸ਼ਨ ਦੇ ਬਕਾਏ ਅਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਕੋਈ ਵੀ ਜ਼ਿਕਰ ਨਾਂ ਕਰਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਮੁਲਾਜ਼ਮ ਇਸ ਬਜਟ ਤੋਂ ਵੱਡੀਆਂ ਉਮੀਦਾਂ ਲਾਈ ਬੈਠੇ ਸਨ ।ਇਸ ਸਬੰਧੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੁਬਾਈ ਆਗੂਆਂ ਮੱਖਣ ਸਿੰਘ ਵਾਹਿਦਪੁਰੀ, ਅਨਿਲ ਕੁਮਾਰ ਬਰਨਾਲਾ ਅਤੇ ਗੁਰਵਿੰਦਰ ਖਮਾਣੋ ਨੇ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਿਰਾਸ਼ ਕਰਨ ਦਾ ਖਾਮਿਆਜਾ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਸ ਬੱਜਟ ਤੋਂ ਬਹੁਤ ਉਮੀਦਾਂ ਸਨ ਪਰ ਇਸ ਬਜਟ ਨੇ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ ਉੱਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। ਜਥੇਬੰਦੀ ਦੇ ਬੁਲਾਰੇ ਰਣਬੀਰ ਸਿੰਘ ਟੂਸੇ ਅਤੇ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ।ਸਰਕਾਰ ਵੱਲੋਂ ਉਹਨਾਂ ਦੇ ਬਣਦੇ ਹੱਕਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ 4 ਮਾਰਚ ਨੂੰ ਪੰਜਾਬ ਮੁਲਾਜ਼ਮ ਪੈਨਸ਼ਨ ਸਾਂਝਾ ਫਰੰਟ ਵੱਲੋਂ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਸਰਕਾਰ ਤੋਂ ਮੰਗਾਂ ਮੰਨਣ ਦੀ ਮੰਗ ਕੀਤੀ ਗਈ ਸੀ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਲਗਾਤਾਰ ਗੱਲਬਾਤ ਤੋਂ ਲਗਾਤਾਰ ਭੱਜ ਰਹੀ ਹੈ। ਪੰਜਾਬ ਦੇ ਮੁਲਾਜ਼ਮ ਪੈਨਸ਼ਨਰ ਲਗਾਤਾਰ ਪਿਛਲੇ ਦੋ ਸਾਲ ਤੋਂ ਸੰਘਰਸ਼ ਕਰਦੇ ਆ ਰਹੇ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨਾ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੈਨਸ਼ਨ ਸਕੀਮ ਲਾਗੂ ਕਰਨਾ, ਪੇ ਸਕੇਲਾਂ ਅਤੇ ਡੀਏ ਦੀਆਂ ਕਿਸਤਾਂ ਦੇ ਬਕਾਏ ਦੇਣਾ, ਕੱਟੇ ਭੱਤੇ ਬਹਾਲ ਕਰਨਾ, ਆਦਿ ਹੋਰ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਫੈਸਲਾ ਕੀਤਾ ਗਿਆ ਕਿ ਬਜਟ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਨਗੌਲਿਆਂ ਕਰਨ ਅਤੇ ਗੱਲਬਾਤ ਤੋਂ ਭੱਜਣ ਪ੍ਰਤੀ ਸਰਕਾਰ ਦੇ ਖਿਲਾਫ 6 ਅਤੇ 7 ਮਾਰਚ ਨੂੰ ਪੰਜਾਬ ਭਰ ਦੇ ਸਮੁੱਚੇ ਜ਼ਿਲਿਆਂ ਵਿੱਚ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਜਿਸ ਵਿੱਚ ਫੀਲਡ ਮੁਲਾਜਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ 

Leave a Reply

Your email address will not be published. Required fields are marked *