ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ

Uncategorized

ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ

ਚੰਡੀਗੜ੍ਹ, 6 ਮਾਰਚ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਵੱਧ ਰਹੀਆਂ ਹਨ। ਵਿਜੇ ਰੂਪਾਨੀ ਨੇ ਬੀਤੇ ਦਿਨ ਭਾਜਪਾ ਚੰਡੀਗੜ੍ਹ ਦਫ਼ਤਰ ਦਾ ਅਚਨਚੇਤ ਦੌਰਾ ਵੀ ਕੀਤਾ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ-ਅਕਾਲੀ ਦਲ ਦਾ ਗਠਜੋੜ ਅੰਤਿਮ ਪੜਾਅ ‘ਤੇ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ- ਜੇਕਰ ਇੱਕ ਨਾਲ ਇੱਕ ਮਿਲੇ ਤਾਂ ਦੋ ਬਣਦੇ ਹਨ। ਇਸ ਨਾਲ ਤਾਕਤ ਮਿਲਦੀ ਹੈ। ਹੋਰ ਜੋ ਵੀ ਹੋਵੇਗਾ, ਹਾਈਕਮਾਂਡ ਦੇ ਉਪਰਲੇ ਪੱਧਰ ‘ਤੇ ਹੀ ਹੋਵੇਗਾ।

Leave a Reply

Your email address will not be published. Required fields are marked *