ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਜਾਣਗੇ ਕਸ਼ਮੀਰ

Uncategorized

ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਜਾਣਗੇ ਕਸ਼ਮੀਰ

6400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, 1000 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਸ਼੍ਰੀਨਗਰ, 7 ਮਾਰਚ, ਬੋਲੇ ਪੰਜਾਬ ਬਿਊਰੋ :

ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਕਸ਼ਮੀਰ ਜਾ ਰਹੇ ਹਨ। ਵੀਰਵਾਰ (7 ਮਾਰਚ) ਨੂੰ, ਪੀਐਮ ਮੋਦੀ ਸ਼੍ਰੀਨਗਰ ਵਿੱਚ ਜੰਮੂ-ਕਸ਼ਮੀਰ ‘ਚ ਵਿਕਸਤ ਭਾਰਤ ਵਿਕਸਤ ਜੰਮੂ ਕਸ਼ਮੀਰ ਦੇ ਤਹਿਤ 6400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ 12 ਵਜੇ ਸ੍ਰੀਨਗਰ ਪਹੁੰਚਣਗੇ। ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

ਇਹ ਜਨਸਭਾ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ‘ਚ ਹੋਵੇਗੀ। ਜਿੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ ਹਜ਼ਾਰਾਂ ਫੌਜੀ ਤਾਇਨਾਤ ਹਨ। ਸਮਾਗਮ ਦੌਰਾਨ ਪ੍ਰਧਾਨ ਮੰਤਰੀ 1000 ਨੌਜਵਾਨਾਂ ਨੂੰ ਨੌਕਰੀ ਪੱਤਰ ਵੀ ਦੇਣਗੇ। ਇਸ ਤੋਂ ਪਹਿਲਾਂ ਪੀਐਮ ਮੋਦੀ 2019 ਵਿੱਚ ਕਸ਼ਮੀਰ ਦਾ ਦੌਰਾ ਕਰ ਚੁੱਕੇ ਹਨ। ਜਿੱਥੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਲਈ ਪ੍ਰਚਾਰ ਕੀਤਾ ਸੀ।

Leave a Reply

Your email address will not be published. Required fields are marked *