ਬੀਐਸਐਫ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

Uncategorized

ਬੀਐਸਐਫ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ :

ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਅਧਿਕਾਰੀਆਂ ਵੱਲੋਂ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਸਥਾਨਕ ਪੁਲੀਸ ਹਵਾਲੇ ਕਰ ਦਿੱਤਾ ਗਿਆ।

ਬੀਐਸਐਫ ਦੇ ਬੁਲਾਰੇ ਅਨੁਸਾਰ ਬਲ ਦੀ ਇੱਕ ਟੁਕੜੀ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਵਾਨਾਂ ਨੇ ਆਵਾਜ਼ ਦਿੱਤੀ ਅਤੇ ਪਾਕਿਸਤਾਨ ਵਾਲੇ ਪਾਸਿਓਂ ਘੁਸਪੈਠ ਕਰਕੇ ਸਰਹੱਦ ਦੇ ਨੇੜੇ ਪਹੁੰਚ ਚੁੱਕੇ ਇਕ ਵਿਅਕਤੀ ਨੂੰ ਚਿਤਾਵਨੀ ਦਿੱਤੀ। ਇਸ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨ ਉਸ ਨੂੰ ਫੜ ਕੇ ਹੈੱਡਕੁਆਰਟਰ ਲੈ ਗਏ।

ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਪਾਕਿਸਤਾਨੀ ਨਾਗਰਿਕ ਸੀ। ਉਸ ਕੋਲੋਂ ਦਸਤਾਵੇਜ਼ ਜਾਂ ਹੋਰ ਕੋਈ ਚੀਜ਼ ਬਰਾਮਦ ਹੋਣ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ। ਪੁੱਛਗਿੱਛ ਤੋਂ ਬਾਅਦ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਉਸਨੂੰ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਲਈ ਸਥਾਨਕ ਪੁਲਿਸ ਨੂੰ ਸੌਂਪ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।