ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੂਨ ਅਸਲੇ ਸਮੇਤ ਗ੍ਰਿਫਤਾਰ

Uncategorized

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੂਨ ਅਸਲੇ ਸਮੇਤ ਗ੍ਰਿਫਤਾਰ

ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਕਾਰਕੂਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ, 4 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਯੂਏਪੀਏ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਇਸ ਮੋਡਿਊਲ ਨੂੰ ਅਮਰੀਕਾ ਸਥਿਤ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਾਥੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸਿਆਨ ਅਰਮੇਨੀਆ ਸਥਿਤ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਨਾਲ ਮਿਲ ਕੇ ਚਲਾਉਂਦਾ ਸੀ। ਮੁੱਢਲੀ ਜਾਂਚ ਅਨੁਸਾਰ ਹੈਪੀ ਪਸਿਆਣਾ, ਰਿੰਦਾ ਅਤੇ ਸ਼ਮਸ਼ੇਰ ਨਾਲ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਕੱਟੜਪੰਥੀ ਬਣਾਉਣ ਦਾ ਕੰਮ ਕਰ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।