ਸ਼ਹਿਰ ਵਿੱਚ ਜਰੂਰੀ ਥਾਵਾਂ ਦੇ ਉੱਪਰ ਸੀ.ਸੀ.ਟੀਵੀ. ਕੈਮਰੇ ਲਗਾਉਣ ਸਬੰਧੀ ਵਿਧਾਇਕ ਕੁਲਵੰਤ ਸਿੰਘ ਨੇ ਚੁੱਕਿਆ ਵਿਧਾਨ ਸਭਾ ਵਿੱਚ ਸਵਾਲ

Uncategorized

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਤਾ ਵਿਧਾਨ ਸਭਾ ਸੈਸ਼ਨ ਵਿੱਚ ਜਵਾਬ : ਸਤੰਬਰ- 2024 ਤੱਕ ਸ਼ਹਿਰ ਵਿੱਚ ਸੀ.ਸੀ.ਟੀਵੀ. ਕੈਮਰੇ ਲਗਾ ਦਿੱਤੇ ਜਾਣਗੇ ਅਤੇ ਕਮਾਂਡ ਕੰਟਰੋਲ ਸੈਂਟਰ ਕਰ ਦਿੱਤਾ ਜਾਵੇਗਾ ਸਥਾਪਿਤ

ਮੋਹਾਲੀ 7. ਮਾਰਚ.ਬੋਲੇ ਪੰਜਾਬ ਬਿਓਰੋ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਮੁੱਖ ਹਸਪਤਾਲਾਂ ਦੇ ਬਾਹਰ ਪਾਰਕਿੰਗ ਦੀ ਸਮੱਸਿਆ ਨੂੰ ਲੈ ਕੇ ਜਿੱਥੇ ਬੀਤੇ ਕੱਲ ਪੰਜਾਬ ਵਿਧਾਨ ਸਭਾ ਦੇ ਵਿੱਚ ਮੁੱਦਾ ਉਠਾਇਆ ਗਿਆ ਸੀ, ਉੱਥੇ ਅੱਜ ਫਿਰ ਉਹਨਾਂ ਪੰਜਾਬ ਵਿਧਾਨ ਸਭਾ ਦੇ ਵਿੱਚ ਮੋਹਾਲੀ ਨਾਲ ਸੰਬੰਧਿਤ ਅਤੇ ਜਰੂਰੀ ਮੁੱਦਾ ਉਠਾਉਂਦੇ ਹੋਏ ਕਿਹਾ ਕਿ
ਮੋਹਾਲੀ ਸ਼ਹਿਰ ਨਿਵਾਸੀਆਂ ਅਤੇ ਇੱਥੇ ਦੇਸ਼ ਵੱਖ -‘ਵੱਖ ਹਿੱਸਿਆਂ ਤੋਂ ਰੋਜ਼ਾਨਾ ਹਜ਼ਾਰਾਂ ਲੋਕਾਂ ਦੀ ਜਾਨ -ਮਾਲ ਦੀ ਸੁਰੱਖਿਆ ਦੇ ਲਈ ਅਤੇ ਸ਼ਹਿਰ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਦੇ ਚਲਦਿਆਂ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਮੱਦੇ ਨਜ਼ਰ ਮੋਹਾਲੀ ਸ਼ਹਿਰ ਵਿੱਚ ਵਿਖੇ ਲੋਕਾਂ ਦੀ ਸੁਰੱਖਿਆ ਅਤੇ ਸੜਕਾਂ ਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਸ਼ਹਿਰ ਦੀਆਂ ਸੜਕਾਂ ਦੇ ਇੰਟਰਸੈਕਸ਼ਨਾਂ ਅਤੇ ਹੋਰ ਲੋੜੀਂਦੀਆਂ ਥਾਵਾਂ ਤੇ ਚੰਡੀਗੜ੍ਹ ਦੀ ਤਰਜ ਤੇ ਹਾਈਟੈਕ ਸੀ.ਸੀ ਟੀਵੀ- ਕੈਮਰੇ ਕਦੋਂ ਤੱਕ ਲਗਾ ਦਿੱਤੇ ਜਾਣਗੇ,
ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਇਸ ਸਵਾਲ ਦੇ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਕਿ ਮੋਹਾਲੀ ਵਿੱਚ ਸੀ.ਸੀ.ਟੀਵੀ ਕੈਮਰੇ ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਸਤੰਬਰ- 2024 ਤੱਕ ਪੂਰਾ ਕਰ ਲਿਆ ਜਾਵੇਗਾ। ਕੁਲਵੰਤ ਸਿੰਘ ਹਲਕਾ ਵਿਧਾਇਕ ਮੋਹਾਲੀ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸੀ.ਸੀ. ਟੀਵੀ ਕੈਮਰੇ ਲੱਗਣ ਨਾਲ ਸ਼ਹਿਰ ਵਿੱਚ ਚੋਰੀ ਅਤੇ ਲੁੱਟ- ਖੋਹ ਦੀਆਂ ਵਾਰਦਾਤਾਂ ਨੂੰ ਵੀ ਠੱਲ ਪਵੇਗੀ,ਇਸ ਦੇ ਨਾਲ ਹੀ ਔਰਤਾਂ, ਬੱਚਿਆਂ ਅਤੇ ਹਰ ਸ਼ਾਂਤੀ ਪਸੰਦ ਵਿਅਕਤੀ ਦੀ ਸੁਰੱਖਿਆ ਦੇ ਵਿੱਚ ਵੀ ਵਾਧਾ ਹੋਵੇਗਾ, ਪੁਲਿਸ ਫੋਰਸ ਉੱਤੇ ਕੰਮ ਦਾ ਬੋਝ ਘਟੇਗਾ, ਸੜਕੀ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਵੀ ਕਾਬੂ ਪਾਇਆ ਜਾ ਸਕੇਗਾ, ਕਿਉਂਕਿ ਸੀ.ਸੀ.ਟੀਵੀ.- ਕੈਮਰਿਆਂ ਰਾਹੀਂ ਆਟੋਮੈਟਿਕ ਚਲਾਨ ਹੋ ਜਾਵੇਗਾ ਅਤੇ ਕੀਤੇ ਗਏ ਚਲਾਣਾ ਰਾਹੀਂ ਸਰਕਾਰ ਨੂੰ ਮਾਲੀਆ ਵੀ ਪ੍ਰਾਪਤ ਹੋਵੇਗਾ। ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਦੇ ਲਈ ਵਚਨਬੱਧ ਹਨ,

Leave a Reply

Your email address will not be published. Required fields are marked *