ਪੰਜਾਬ ਸਰਕਾਰ ਨੇ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਗ੍ਹਾ ਬਦਲੀ

Uncategorized

ਪੰਜਾਬ ਸਰਕਾਰ ਨੇ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਗ੍ਹਾ ਬਦਲੀ

ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਜੋ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਣੀ ਸੀ, ਉਸ ਦੀ ਜਗ੍ਹਾ ਸਰਕਾਰ ਵਲੋਂ ਬਦਲ ਦਿੱਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਹੁਣ ਇਹ ਮੀਟਿੰਗ ਸਕੱਤਰੇਤ ਦੀ ਜਗ੍ਹਾ,ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ‘ਚ 4% ਵਾਧਾ ਕੀਤਾ ਗਿਆ ਹੈ,ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਵੀ ਖੁਸ਼ ਕਰ ਸਕਦੀ ਹੈ।ਕਿਆਸ ਇਹ ਵੀ ਲਗਾਏ ਜਾ ਰਹੇ ਹਨ ਕਿ ਸਰਕਾਰ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪਹਿਲਾਂ ਨਵੀਆਂ ਭਰਤੀਆਂ ਦਾ ਵੀ ਫੈਸਲਾ ਕਰ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।