2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਵੱਡਾ ਖੁਲਾਸਾ: ਬੇਅਦਬੀ ਦੀ ਘਟਨਾ ਨੂੰ ਡੇਰਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ

Uncategorized

ਚੰਡੀਗੜ੍ਹ, 16 ਮਾਰਚ, ਬੋਲੇ ਪੰਜਾਬ ਬਿਊਰੋ :
2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੇ ਇਸ ਮਾਮਲੇ ਵਿੱਚ ਜੇਐਮਆਈਸੀ ਚੰਡੀਗੜ੍ਹ ਦੀ ਅਦਾਲਤ ਵਿੱਚ ਧਾਰਾ 164 ਤਹਿਤ ਆਪਣਾ ਬਿਆਨ ਦਰਜ ਕਰਵਾਇਆ ਹੈ।
ਪ੍ਰਦੀਪ ਕਲੇਰ ਨੇ ਆਪਣੇ ਬਿਆਨ ‘ਚ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਦੀ ਘਟਨਾ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲ ਹੀ ‘ਚ ਰਾਮ ਰਹੀਮ ਦੇ ਕੇਸ ਦੀ ਕਾਰਵਾਈ ‘ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ।
ਇਸੇ ਪੁੱਛਗਿੱਛ ਦੌਰਾਨ ਪ੍ਰਦੀਪ ਕਲੇਰ ਨੇ ਦਰਜ ਕਰਵਾਏ ਬਿਆਨ ‘ਚ ਕਿਹਾ ਹੈ ਕਿ ਬੇਅਦਬੀ ਕਾਂਡ ਨੂੰ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਅਜਿਹੇ ‘ਚ ਡੇਰਾ ਮੁਖੀ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਸਕਦੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।