ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਨੀਪ੍ਰੀਤ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ

Uncategorized

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਨੀਪ੍ਰੀਤ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ

ਅੰਮ੍ਰਿਤਸਰ, 17 ਮਾਰਚ, ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਅਦਾਲਤ ਵਿੱਚ ਕੀਤੇ ਖੁਲਾਸੇ ’ਤੇ ਪ੍ਰਤੀਕਿਰਿਆ ਦਿੱਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਖੁਲਾਸੇ ਤੋਂ ਬਾਅਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਉਸ ਦੀ ਚੇਲੀ ਹਨੀਪ੍ਰੀਤ ਨੂੰ ਨਾਮਜ਼ਦ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪ੍ਰਦੀਪ ਕਲੇਰ ਵੱਲੋਂ ਅਦਾਲਤ ਵਿੱਚ ਦਰਜ ਕਰਵਾਏ ਗਏ ਬਿਆਨਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਸਮੁੱਚੇ ਸਿੱਖ ਵਿਰੋਧੀ ਕਾਂਡ ਪਿੱਛੇ ਡੇਰਾ ਸਿਰਸਾ ਮੁਖੀ ਦਾ ਹੱਥ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।