ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿ਼ਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

Uncategorized

ਮੁਹਾਲੀ : ਬੋਲੇ ਪੰਜਾਬ ਬਿਉਰੋ: ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿ਼ਲਾਫ਼ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 28 ਮਾਰਚ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜੰਗਲਾਤ ਵਿਭਾਗ ਦੀਆਂ ਬੇਨਿਯਮੀਆਂ ਬਾਰੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (2 ਜੂਨ, 2022), ਅਪਰਾਧਿਕ ਸਾਜ਼ਿਸ਼ (6 ਜੂਨ, 2022) ਦੇ ਤਹਿਤ ਦਰਜ ਐੱਫਆਈਆਰਜ਼ ਨਾਲ ਸਬੰਧਤ ਸ਼ਿਕਾਇਤ ਦਰਜ ਕੀਤੀ ਸੀ।

ਐੱਫਆਈਆਰਜ਼ ਵਿੱਚ ਦੋਸ਼ ਹੈ ਕਿ ਸਾਬਕਾ ਮੰਤਰੀ, ਉਸ ਦੇ ਪੀਏ, ਡੀਐੱਫਓ ਗੁਰਮਨਪ੍ਰੀਤ ਸਿੰਘ ਅਤੇ ਹੋਰਾਂ ਨੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਖੈਰ ਦੇ ਰੁੱਖਾਂ ਦੀ ਕਟਾਈ ਲਈ ਇੱਕ ਕਰੋੜ ਰੁਪਏ ਰਿਸ਼ਵਤ ਵਜੋਂ ਲਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।