ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਕੀਤਾ ਜਾਰੀ, ਜਲ ਵਿਭਾਗ ਨੂੰ ਦਿੱਤੇ ਨਿਰਦੇਸ਼

Uncategorized

ਨਵੀਂ ਦਿੱਲੀ, 24 ਮਾਰਚ, ਬੋਲੇ ਪੰਜਾਬ ਬਿਊਰੋ :
ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ (24 ਮਾਰਚ) ਨੂੰ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਜਾਰੀ ਕੀਤਾ। ਉਨ੍ਹਾਂ ਨੇ ਇਕ ਨੋਟ ਰਾਹੀਂ ਜਲ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। 22 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਏ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਜੇ ਲੋੜ ਪਈ ਤਾਂ ਸਰਕਾਰ ਨੂੰ ਜੇਲ੍ਹ ਵਿੱਚੋਂ ਚਲਾਵਾਂਗੇ।
ਇਸ ਦੌਰਾਨ ‘ਆਪ’ ਮੰਤਰੀ ਆਤਿਸ਼ੀ ਅੱਜ ਪ੍ਰੈੱਸ ਕਾਨਫਰੰਸ ਕਰਨਗੇ। ਕੱਲ੍ਹ ਆਤਿਸ਼ੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਪਾਰਟੀ ਦਫ਼ਤਰ ਨੂੰ ਹਰ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਕੌਮੀ ਪਾਰਟੀ ਦੇ ਦਫ਼ਤਰ ਵਿੱਚ ਲੋਕਾਂ ਦਾ ਦਾਖ਼ਲਾ ਕਿਵੇਂ ਰੋਕਿਆ ਜਾ ਸਕਦਾ ਹੈ। ਅਸੀਂ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕਰਾਂਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।