ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 8 ਪਿਸਤੌਲਾਂ ਤੇ 12 ਮੈਗਜ਼ੀਨਾਂ ਸਮੇਤ ਚਾਰ ਗ੍ਰਿਫਤਾਰ

Uncategorized


ਜਲੰਧਰ, 24 ਮਾਰਚ, ਬੋਲੇ ਪੰਜਾਬ ਬਿਊਰੋ :
ਜਲੰਧਰ ‘ਚ ਸਿਟੀ ਪੁਲਸ ਨੇ 8 ਨਾਜਾਇਜ਼ ਪਿਸਤੌਲਾਂ ਸਮੇਤ 4 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲੀਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਗਰੋਹ ਦੇ ਕੁਝ ਸਾਥੀ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਹੁਣ ਤੱਕ ਉਕਤ ਗਰੋਹ ਤੋਂ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦੇ ਸਨ। ਜਲਦ ਹੀ ਪੁਲਸ ਸਾਰੇ ਮੁਲਜਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।