ਕੋਟਕਪੂਰਾ ਨੇੜੇ ਵਾਪਰਿਆ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ, 5 ਲੋਕਾਂ ਦੀ ਮੌਤ, 8 ਜ਼ਖਮੀ

ਪੰਜਾਬ


ਕੋਟਕਪੂਰਾ, 5 ਅਪ੍ਰੈਲ ,ਬੋਲੇ ਪੰਜਾਬ ਬਿਓਰੋ:
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਦਰਅਸਲ ਬੀਤੀ ਰਾਤ ਕਰੀਬ 2 ਵਜੇ ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਇਕ ਟਾਟਾ ਏਸ ਸਵਾਰ ਅਤੇ ਇੱਟਾਂ ਨਾਲ ਭਰੀ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ‘ਚ 2 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।,ਬੋਲੇ ਪੰਜਾਬ ਬਿਓਰੋ:
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿੱਚ ਇੱਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਮਗਰੋਂ ਟਾਟਾ ਐਸ ਗੱਡੀ (ਛੋਟਾ ਹਾਥੀ) ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪੰਜਗਰਾਈਂ ਖੁਰਦ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਟਰਾਲੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਹਾਹਾਕਾਰ ਮੱਚ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਛੋਟੇ ਹਾਥੀ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।