ਮੋਟਰਸਾਈਕਲ ਉੱਤੇ ਸਪਲਾਈ ਦੇਣ ਜਾ ਰਿਹਾ ਵਿਅਕਤੀ ਨਸ਼ੇ ਸਮੇਤ ਗ੍ਰਿਫਤਾਰ

ਪੰਜਾਬ

ਰਾਏਕੋਟ,5 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਥਾਣਾ ਸਦਰ ਰਾਏਕੋਟ ਅਧੀਨ ਪੈਂਦੇ ਥਾਣਾ ਜਲਾਲਦੀਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਅਫੀਮ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਚੌਕੀ ਜਲਾਲਦੀਵਾਲ ਦੇ ਇੰਚਾਰਜ ਏ.ਐਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਪਿੰਡ ਰਾਜਗੜ੍ਹ ਦੇ ਬੱਸ ਸਟੈਂਡ ‘ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ‘ਚ ਮੌਜੂਦ ਸੀ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਰਵਿੰਦਰ ਸਿੰਘ ਉਰਫ ਨਿੱਕਾ ਪੁੱਤਰ ਜਗਰੂਪ ਸਿੰਘ ਪਿੰਡ ਵਜੀਦਪੁਰ ਬਦੇਸਾ ਥਾਣਾ ਸ਼ੇਰਪੁਰ ਜ਼ਿਲਾ ਸੰਗਰੂਰ ਜੋ ਕਿ ਅੱਜਕੱਲ੍ਹ ਅਫੀਮ ਵੇਚਦਾ ਹੈ ਅਤੇ ਅੱਜ ਵੀ ਰਾਏਕੋਟ ਤੋਂ ਪਿੰਡ ਜਲਾਲਦੀਵਾਲ ਮੋਟਰਸਾਈਕਲ ‘ਤੇ ਅਫੀਮ ਸਪਲਾਈ ਕਰਨ ਲਈ ਆ ਰਿਹਾ ਹੈ। ਜੇਕਰ ਹੁਣੇ ਮੇਨ ਚੌਕ ਜਲਾਲਦੀਵਾਲ ‘ਤੇ ਨਾਕਾਬੰਦੀ ਕੀਤੀ ਜਾਵੇ ਤਾਂ ਰਵਿੰਦਰ ਸਿੰਘ ਉਰਫ਼ ਨਿੱਕਾ ਨੂੰ ਅਫ਼ੀਮ ਅਤੇ ਉਪਰੋਕਤ ਨੰਬਰ ਵਾਲੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਜਾ ਸਕਦਾ ਹੈ |
ਚੌਕੀ ਇੰਚਾਰਜ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਉਸ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਕੇ ਉਸ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਸਦਰ ਰਾਏਕੋਟ ਵਿਖੇ 25/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।