ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਧੀ; ਜ਼ਮਾਨਤ ਦੀ ਸੁਣਵਾਈ 10 ਅਪ੍ਰੈਲ ਨੂੰ

ਨੈਸ਼ਨਲ

ਨਵੀਂ ਦਿੱਲੀ, 7 ਅਪ੍ਰੈਲ-ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਚਰਵਾਰ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਆਪਣੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ, ਸਿਸੋਦੀਆ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਨੇ ਉਸ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਸਿਸੋਦੀਆ ਦੇ ਸਹਿਯੋਗੀ ਅਤੇ ਸਹਿ-ਦੋਸ਼ੀ ਸੰਜੇ ਸਿੰਘ, ਜਿਸ ਨੂੰ ਹਾਲ ਹੀ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਹੈ, ਵੀ ਸੁਣਵਾਈ ਲਈ ਅਦਾਲਤ ਵਿੱਚ ਪੇਸ਼ ਹੋਏ।

ਰਾਉਸ ਐਵੇਨਿਊ ਅਦਾਲਤ ਵਿੱਚ ਸਿਸੋਦੀਆ ਦੀ ਪੇਸ਼ੀ ਦੌਰਾਨ, ਈਡੀ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ਦਾ ਵੀ ਵਿਰੋਧ ਕੀਤਾ। ਕੇਂਦਰੀ ਏਜੰਸੀ ਨੇ ਕਿਹਾ ਕਿ ਧਾਰਾ 207 ਸੀਆਰਪੀਸੀ ਦੀ ਪਾਲਣਾ ਕਰਨ ਵਿੱਚ ਇਸਤਗਾਸਾ ਪੱਖ ਵੱਲੋਂ ਕੋਈ ਦੇਰੀ ਨਹੀਂ ਕੀਤੀ ਗਈ। ਸਗੋਂ ਮੁਲਜ਼ਮਾਂ ਨੇ ਬੇਲੋੜੀਆਂ ਦਰਖਾਸਤਾਂ ਦੇ ਕੇ ਕੇਸ ਨੂੰ ਲੇਟ ਕਰ ਦਿੱਤਾ। ਸਿਸੋਦੀਆ 10 ਅਪ੍ਰੈਲ ਨੂੰ ਹੋਣ ਵਾਲੀ ਨਿਯਮਤ ਜ਼ਮਾਨਤ ਦੀ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।