ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਆਪ ਦੀ ਅਹਿਮ ਮੀਟਿੰਗ, ਸੰਜੇ ਸਿੰਘ ਤੇ ਸੰਦੀਪ ਪਾਠਕ ਵੀ ਪਹੁੰਚਣਗੇ

ਚੰਡੀਗੜ੍ਹ


ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਮੁੱਖਮੰਤਰੀ ਭਗਵੰਤ ਮਾਨ ਨੇ ਲੋਕਸਭਾ ਚੋਣਾਂ ਦੀ ਕਮਾਨ ਆਪਣੇ ਹੱਥ ‘ਚ ਲੈੰਦਿਆਂ ਨਵੀਂ ਰਣਨੀਤੀ ਬਣਾਉਣੀ ਸ਼ੁਰੂ ਕੀਤੀ ਹੈ।ਇਸ ਰਣਨੀਤੀ ਤਹਿਤ ਆਮ ਆਦਮੀ ਪਾਰਟੀ ਪੰਜਾਬ ‘ਚ 13 ਦੀਆਂ 13 ਸੀਟਾਂ ਜਿੱਤਣਾ ਚਾਹੁੰਦੀ ਹੈ।ਨਵੀਂ ਰਣਨੀਤੀ ਨੂੰ ਲੈਕੇ ਅੱਜ ਮੁੱਖ ਮੰਤਰੀ ਨੇ ਅੱਜ ਆਪਣੇ ਘਰ ਪਾਰਟੀ ਦੀ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ‘ਚ ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਅੱਜ ਦੀ ਇਹ ਮੀਟਿੰਗ ਅਹਿਮ ਮੀਟਿੰਗ ਮੰਨੀ ਜਾ ਰਹੀ ਹੈ ਕਿਉਂਕਿ ਇਸ ‘ਚ ਪਾਰਟੀ ਦੇ ਵੱਡੇ ਆਗੂ ਸੰਜੇ ਸਿੰਘ ਤੇ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਦੁਪਹਿਰ 1 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।