ਸਰਕਾਰ ਦੀ ਇਜਾਜ਼ਤ ਬਿਨ੍ਹਾ ਵਿਦੇਸ਼ ਨਹੀਂ ਜਾ ਸਕਣਗੇ ਪੰਜਾਬ ਦੇ ਅਧਿਕਾਰੀ

ਚੰਡੀਗੜ੍ਹ


ਚੰਡੀਗੜ੍ਹ, 10 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਜਲੰਧਰ ਜ਼ਿਲੇ ‘ਚ ਸਿੱਖਿਆ ਵਿਭਾਗ ਨਾਲ ਜੁੜੀ ਇਕ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਤਰਫ਼ੋਂ ਸਾਰੇ ਪ੍ਰਿੰਸੀਪਲਾਂ/ਹੈੱਡ ਮਾਸਟਰਾਂ/ਹੈੱਡ ਮਿਸਟ੍ਰੈਸਾਂ/ਇੰਚਾਰਜਾਂ ਨੂੰ ਵਿਦੇਸ਼ ਛੁੱਟੀ ਸਬੰਧੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ ਹੈ।
ਸਿੱਖਿਆ ਅਫ਼ਸਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਸਾਰੇ ਅਧਿਕਾਰੀ/ਕਰਮਚਾਰੀ ਜਿਨ੍ਹਾਂ ਦੀ ਵਿਦੇਸ਼ ਛੁੱਟੀ 16 ਮਾਰਚ, 2024 (ਆਦਰਸ਼ ਜ਼ਾਬਤਾ ਲਾਗੂ ਹੋਣ ਤੋਂ ਬਾਅਦ) ਅਤੇ 5 ਜੂਨ, 2024 ਦਰਮਿਆਨ ਵਿਭਾਗ ਵੱਲੋਂ ਮਨਜ਼ੂਰ ਕੀਤੀ ਗਈ ਹੈ।ਉਹ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਬਿਨਾਂ ਇਜਾਜ਼ਤ ਦੇ ਦੇਸ਼ ਨਾ ਛੱਡਣ। ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲਏ ਬਿਨਾਂ ਦੇਸ਼ ਛੱਡ ਕੇ ਜਾਂਦਾ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਅਤੇ ਸਬੰਧਤ ਕਰਮਚਾਰੀ ਦੀ ਹੋਵੇਗੀ।

Leave a Reply

Your email address will not be published. Required fields are marked *